25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ‘ ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦੇ ਸਿਧਾਂਤ ਦੀ ਧਾਰਨੀ ਬਣੇ ਸੰਗਤ : ਜਥੇਦਾਰ ਕੁਲਦੀਪ ਸਿੰਘ ਨੱਸੂਪੁਰ

ਪਟਿਆਲਾ 24 ਨਵੰਬਰ (ਅ. ਸ.

ਅਜੀਤ ਡੈਸਕ 25-11-2026
ਪਟਿਆਲਾ 24 ਨਵੰਬਰ (ਅ.ਸ. ਆਹਲੂਵਾਲੀਆ)-ਪਾਤਿਸ਼ਾਹੀ ਪਹਿਲੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀਆਂ। ਤੜਕ ਸਵੇਰ ਤੋਂ ਵੱਖ-ਵੱਖ ਸਿੱਖ ਸੰਸਥਾਵਾਂ ਵਲੋਂ ਪ੍ਰਕਾਸ਼ ਦਿਹਾੜੇ ਮੌਕੇ ਕੱਢੀਆਂ ਗਈਆਂ ਪ੍ਰਭਾਤ ਫੇਰੀਆਂ ਗੁਰੂ ਘਰ ਪੁੱਜੀਆਂ, ਜਿਨ੍ਹਾਂ ਨੇ ਆਤਿਸ਼ਬਾਜੀ ਕਰਕੇ ਪ੍ਰਕਾਸ਼ ਪੁਰਬ ਦੀ ਇਕ ਦੂਜੇ ਨੂੰ ਵਧਾਈ ਦਿੱਤੀ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਵਾੜ ਖੁੱਲ੍ਹਣ ਉਪਰੰਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਵੱਡੀ ਗਿਣਤੀ ਵਿਚ ਸੰਗਤਾਂ ਦੀ ਆਮਦ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ, ਪਰਿਕਰਮਾ ਦੇ ਆਲੇ ਮੋਮਬੱਤੀਆਂ ਜਗਾ ਕੇ ਵਾਹਿਗੁਰੂ ਦਾ ਜਾਪ ਅਤੇ ਨਾਮ ਸਿਮਰਨ ਕੀਤਾ ਅਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਉਚੇਚੇ ਤੌਰ ’ਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸਪੂਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਰਚਿਤ ਬਾਣੀ ਨੇ ਸਮੁੱਚੀ ਮਾਨਵਤਾ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ਨਾਲ ਜੁੜਨ ਲਈ ਪ੍ਰੇਰਿਆ। ਗੁਰੂ ਸਾਹਿਬ ਵਿਸ਼ਵ ਦੇ ਰਹਿਬਰ ਹਨ, ਜੋ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ। ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਸੰਕਲਪ ਲਈਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਕਰਨੈਲ ਸਿੰਘ, ਗੁਰਦੀਪ ਸਿੰਘ ਸ਼ੇਖੂਪੁਰ, ਸੁਖਬੀਰ ਸਿੰਘ ਅਬਲੋਵਾਲ, ਪਲਵਿੰਦਰ ਸਿੰਘ ਰਿੰਕੂ, ਹਰਵਿੰਦਰ ਸਿੰਘ ਕਾਹਲਵਾਂ ਪ੍ਰਚਾਰਕ ਜਸਵੀਰ ਸਿੰਘ, ਭਾਈ ਗੁਲਵਿੰਦਰ ਸਿੰਘ ਸੁਖਦੇਵ ਸਿੰਘ ਕਾਹਲਵਾਂ ਆਦਿ ਸਖਸ਼ੀਅਤਾਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਬਦੌਲਤ ਅਮਿੱਟ ਛਾਪ ਛੱਡ ਗਿਆ ਗੁਰੂਕੁਲ ਸਕੂਲ ਦਾ ਸਾਲਾਨਾ ਸਮਾਗਮ ਕਰਨ ਸਿੰਘ ਡੀ.ਟੀ.ਓ.... ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਘੋੜਿਆਂਵਾਲਾ ਵਿਖੇ ਮਨਾਇਆ ਗਿਆ ਪ੍ਰਕਾਸ਼ ਪੁਰਬ ਸਵੇਰ ਤੋਂ ਹੀ ਸੰਗਤਾਂ ਹੋ ਰਹੀਆਂ ਨੇ ਗੁਰੂ ਘਰ ਨਤਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।