25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਦੇਵੀਗੜ੍ਹ ਦੇ ਦੁਕਾਨਦਾਰਾਂ ਨੇ ਗੌਰਵ ਸੰਧੂ ਨੂੰ ਕੀਤਾ ਸਨਮਾਿਨਤ

ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਗੁਰਵਿੰਦਰ ਸਿੰਘ ਉਰਫ ਗੌਰਵ ਸੰਧੂ ਸੂਬਾ ਪ੍ਰਧਾਨ ਪੰਜਾਬ ਕਾਂਗਰਸ ਸੇਵਾ ਦਲ ਯੂਥ ਬ੍ਰਿਗੇਡ ਨੇ ਅੱਜ ਦੇਵੀਗੜ੍ਹ ਅੱਡਾ ਸਥਿਤ ਮਾਰਕੀਟ ਦੇ ਦੁਕਾਨਦਾਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਜਿਨ੍ਹਾਂ ਨੇ ਗੌਰਵ ਸੰਧੂ ਨੂੰ ਭਰਪੂਰ ਸਮਰਥਨ ਦੇਣ ਦਾ ਐਲਾਨ ਵੀ ਕੀਤਾ।

ਅਜੀਤ ਡੈਸਕ 25-11-2026
ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਗੁਰਵਿੰਦਰ ਸਿੰਘ ਉਰਫ ਗੌਰਵ ਸੰਧੂ ਸੂਬਾ ਪ੍ਰਧਾਨ ਪੰਜਾਬ ਕਾਂਗਰਸ ਸੇਵਾ ਦਲ ਯੂਥ ਬ੍ਰਿਗੇਡ ਨੇ ਅੱਜ ਦੇਵੀਗੜ੍ਹ ਅੱਡਾ ਸਥਿਤ ਮਾਰਕੀਟ ਦੇ ਦੁਕਾਨਦਾਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਜਿਨ੍ਹਾਂ ਨੇ ਗੌਰਵ ਸੰਧੂ ਨੂੰ ਭਰਪੂਰ ਸਮਰਥਨ ਦੇਣ ਦਾ ਐਲਾਨ ਵੀ ਕੀਤਾ।ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਨੂੰ ਦਰਪੇਸ਼ ਆ ਰਹੀਆਂ ਬੁਨਿਆਦੀ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਬੈਠਕ ਨੂੰ ਸੰਬੋਧਨ ਕਰਦਿਆਂ ਗੌਰਵ ਸੰਧੂ ਨੇ ਮੌਜੂਦਾ ਪ੍ਰਬੰਧਾਂ ‘ਤੇ ਸਵਾਲ ਚੁੱਕਦਿਆਂ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦੇਵੀਗੜ੍ਹ ਦੇ ਦੁਕਾਨਦਾਰ ਅਤੇ ਇਲਾਕਾ ਨਿਵਾਸੀ ਲੰਬੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਦੇਵੀਗੜ੍ਹ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਨਗਰ ਪੰਚਾਇਤ ਨੂੰ ਵੀ ਪਹਿਲ ਦੇ ਆਧਾਰ ‘ਤੇ ਭੰਗ ਕੀਤਾ ਜਾਵੇਗਾ।” ਇਸ ਮੌਕੇ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵੱਲੋਂ ਗੌਰਵ ਸੰਧੂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ। ਬੈਠਕ ਵਿੱਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਦੁਕਾਨਦਾਰਾਂ ਵਿੱਚ ਗੁਰਮੁੱਖ ਬਾਵਾ, ਸਿਆਮ ਗੋਸਵਾਮੀ, ਗੁਰਤੇਜ ਗਿਰ, ਨਰਿੰਦਰ ਵਰਮਾ, ਗੁਰਧਿਆਨ ਗਿਰ, ਹਰਪ੍ਰੀਤ ਗਿਰ, ਨਿਰਮਲ ਤਾਰਖੀ, ਜੌਨੀ ਸੁਨਿਆਰ, ਅਮਰੀਕ ਗਿਰੀ, ਸੁਮਿਤ ਸੋਬਲ, ਵਿੱਕੀ ਬਾਵਾ, ਕੁਲਵਿੰਦਰ ਗੋਸਵਾਮੀ, ਕੁਲਦੀਪ ਤਾਰਖੀ, ਅਵਤਾਰ ਸਿੰਘ, ਹਿਮਾਂਸ਼ੂ, ਸੁਭਾਸ਼ ਨੰਦ, ਸਾਗਰ, ਗੁਰਵਿੰਦਰ ਸਿੰਘ, ਸੁਰੇਸ਼ ਗਿਰ, ਸੁਰਜੀਤ ਸਿੰਘ, ਬਬਲੂ ਸੁਨਿਆਰ, ਦਲੀਪ ਸਿੰਘ, ਜਸਪ੍ਰੀਤ ਸਿੰਘ, ਪ੍ਰੀਤਮ ਸਿੰਘ, ਰਾਮ ਗਿਰ, ਹਰਪ੍ਰੀਤ ਸੁਨਿਆਰ, ਡਾਕਟਰ ਪੁਰੀ, ਵਿਜੈ ਵਾਲੀਆ, ਦੀਪੂ ਸਿੰਘ ਅਤੇ ਤੇਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਦੁਕਾਨਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਉਤਸਵ ਦੀ ਖੁਸ਼ੀ ’ਚ ਪੰਜਾਬ ਸਿੱਖ ਕੌਂਸਲ ਪੰਜਾਬ ਵਲੋਂ ਮਹਾਨ ਅੰਮ੍ਰਿਤ ਸੰਚਾਰ ਸੰਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ’ਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।