ਜਸਪ੍ਰੀਤ ਸਿੰਘ ਲੱਕੀ ਚਾਵਲਾ ਆਮ ਆਦਮੀ ਪਾਰਟੀ ’ਚ ਸ਼ਾਮਿਲ
ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪਟਿਆਲਾ ਦੀ ਸਿਆਸਤ ਵਿਚ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵਾਰਡ ਨੰਬਰ 46 ਤੋਂ ਪਾਰਟੀ ਦੇ ਉਮੀਦਵਾਰ ਜਸਪ੍ਰੀਤ ਸਿੰਘ ਲੱਕੀ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਅਜੀਤ ਡੈਸਕ
25-11-2026