25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਧਾਨ ਸਭਾ ਹਲਕਾ ਨਾਭਾ ਤੋਂ ਦਰਸ਼ਨ ਭਾਦਲਾ ਨੇ ਕਾਂਗਰਸੀ ਉਮੀਦਵਾਰੀ ਦੀ ਠੋਕੀ ਦਾਅਵੇਦਾਰੀ ਇਮਾਨਦਾਰ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਵਜੋਂ ਜਾਣੇ ਜਾਂਦੇ ਹਨ ਦਰਸ਼ਨ ਭਾਦਲਾ

ਨਾਭਾ, 24 ਨਵੰਬਰ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ (ਰਿਜ਼ਰਵ) ਤੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐੱਸ.

ਅਜੀਤ ਡੈਸਕ 25-11-2026
ਨਾਭਾ, 24 ਨਵੰਬਰ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ (ਰਿਜ਼ਰਵ) ਤੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐੱਸ.ਸੀ. ਵਿੰਗ) ਦੇ ਸੈਕਟਰੀ ਦਰਸ਼ਨ ਭਾਦਲਾ ਨੇ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਠੋਕੀ ਹੈ। ਬਾਜ਼ੀਗਰ ਬਿਰਾਦਰੀ ਨਾਲ ਸਬੰਧਤ ਦਰਸ਼ਨ ਭਾਦਲਾ ਪਿਛਲੇ ਦੋ ਦਹਾਕਿਆਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਇਲਾਕੇ ਵਿੱਚ ਇਮਾਨਦਾਰ ਤੇ ਪਾਰਟੀ ਪ੍ਰਤੀ ਵਫ਼ਾਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਸ਼ਨ ਭਾਦਲਾ ਨੇ ਕਿਹਾ ਕਿ ਉਨ੍ਹਾਂ ਨੇ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਵਫ਼ਾਦਾਰੀ ਨਿਭਾਈ ਹੈ ਅਤੇ ਹਮੇਸ਼ਾ ਲੋਕ ਪੱਖੀ ਮੁੱਦੇ ਚੁੱਕੇ ਹਨ। ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਵਿਧਾਇਕ ਵੱਲੋਂ ਹਲਕੇ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ ਗਿਆ, ਜਿਸ ਕਾਰਨ ਨਾਭਾ ਵਾਸੀਆਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਕਈ ਦਹਾਕੇ ਬੀਤ ਜਾਣ ਦੇ ਬਾਵਜੂਦ ਸ਼ਹਿਰ ਵਾਸੀ ਅੱਜ ਵੀ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਵਰਗੀਆਂ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਦੇ ਪੱਕੇ ਹੱਲ ਲਈ ਇੱਕ ਠੋਸ ਮਾਸਟਰ ਪਲਾਨ ਦੀ ਲੋੜ ਹੈ। ਦਰਸ਼ਨ ਭਾਦਲਾ ਨੇ ਦੱਸਿਆ ਕਿ ਜੇਕਰ ਹਲਕੇ ਦੇ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ, ਤਾਂ ਉਹ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣਗੇ। ਉਨ੍ਹਾਂ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਇਮਾਨਦਾਰੀ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਹਲਕਾ ਨਾਭਾ ਤੋਂ ਉਮੀਦਵਾਰ ਐਲਾਨਿਆ ਜਾਵੇ, ਜਿਸ ਸਬੰਧੀ ਉਹ ਲਗਾਤਾਰ ਹਾਈਕਮਾਨ ਦੇ ਸੰਪਰਕ ਵਿੱਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਵਿੱਚ ਕਾਂਗਰਸ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪਿਛਲੀ ਖ਼ਬਰ ਲਿਫਟ ਦੇਣ ਬਹਾਨੇ 40 ਹਜ਼ਾਰ ਦੀ ਨਕਦੀ ਤੇ ਮੋਬਾਈਲ ਖੋਹ ਕੇ ਮੁਲਜ਼ਮ ਫ਼ਰਾਰ ਅਗਲੀ ਖ਼ਬਰ ਰਾਜ ਗਰੁੱਪ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗੁਰੂ ਸਾਹਿਬ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।