26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਾਰਡ ਨੰਬਰ 15 ’ਚ ਰਣਜੋਧ ਹਡਾਣਾ ਦੀ ਅਗਵਾਈ ਹੇਠ ਕੱਢਿਆ ਵਿਸ਼ਾਲ ਰੋਡ-ਸ਼ੋਅ

ਬਹਾਦਰਗੜ੍ਹ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਪਟਿਆਲਾ ਦੇ ਵਾਰਡ ਨੰਬਰ 15 ਵਿਚ ਇੱਕ ਵਿਸ਼ਾਲ ਰੋਡ-ਸ਼ੋਅ ਕੱਢਿਆ ਗਿਆ। ਇਸ ਰੋਡ-ਸ਼ੋਅ ਦੌਰਾਨ ਹਲਕਾ ਇੰਚਾਰਜ ਨੇ ਵਾਰਡ ਨੰਬਰ 15 ਤੋਂ ਪਾਰਟੀ ਉਮੀਦਵਾਰ ਪਰਵਿੰਦਰ ਕੌਰ ਦੇ ਹੱਕ ਵਿਚ ਜ਼ੋਰਦਾਰ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ।

ਅਜੀਤ ਡੈਸਕ 26-11-2026
ਬਹਾਦਰਗੜ੍ਹ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਪਟਿਆਲਾ ਦੇ ਵਾਰਡ ਨੰਬਰ 15 ਵਿਚ ਇੱਕ ਵਿਸ਼ਾਲ ਰੋਡ-ਸ਼ੋਅ ਕੱਢਿਆ ਗਿਆ। ਇਸ ਰੋਡ-ਸ਼ੋਅ ਦੌਰਾਨ ਹਲਕਾ ਇੰਚਾਰਜ ਨੇ ਵਾਰਡ ਨੰਬਰ 15 ਤੋਂ ਪਾਰਟੀ ਉਮੀਦਵਾਰ ਪਰਵਿੰਦਰ ਕੌਰ ਦੇ ਹੱਕ ਵਿਚ ਜ਼ੋਰਦਾਰ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ। ਰੋਡ-ਸ਼ੋਅ ਦੌਰਾਨ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਵਾਰਡ ਨੰਬਰ 15 ਦੇ ਵਾਸੀਆਂ ਵਲੋਂ ਥਾਂ-ਥਾਂ ’ਤੇ ਰਣਜੋਧ ਸਿੰਘ ਹਡਾਣਾ ਅਤੇ ਉਮੀਦਵਾਰ ਪਰਵਿੰਦਰ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਾਰਡ ਨਿਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਲੋਕਾਂ ਦਾ ਇਹ ਪਿਆਰ ਅਤੇ ਵਿਸ਼ਾਲ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਵਾਰਡ ਨੰਬਰ 15 ਦੇ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਸਦਕਾ ਅੱਜ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ। ਇਸ ਮੌਕੇ ਕੌਂਸਲਰ ਉਮੀਦਵਾਰ ਪਰਵਿੰਦਰ ਕੌਰ ਨੇ ਵਾਰਡ ਵਾਸੀਆਂ ਵਲੋਂ ਦਿੱਤੇ ਜਾ ਰਹੇ ਭਰਵੇਂ ਸਹਿਯੋਗ ਅਤੇ ਅਸੀਸਾਂ ਲਈ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਵਾਰਡ ਵਾਸੀਆਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ ਅਤੇ ਇਲਾਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਰੋਡ-ਸ਼ੋਅ ਦੌਰਾਨ ਚੇਅਰਮੈਨ ਸ਼ਰਨ ਕੌਰ ਸੱਗੂ, ਚੇਅਰਮੈਨ ਚਰਨਜੀਤ ਸਿੰਘ ਨੈਣਾ, ਚੇਅਰਮੈਨ ਹੈਪੀ ਪਹਾੜੀਪੁਰ, ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਵਾਈਸ ਚੇਅਰਮੈਨ ਸਿਮਰਜੀਤ ਸਿੰਘ ਸੋਹਲ, ਪ੍ਰਿੰਸੀਪਲ ਕਰਮ ਸਿੰਘ, ‘ਆਪ’ ਆਗੂ ਹਰਜੀਤ ਸਿੰਘ ਤੋਂ ਇਲਾਵਾ ਸਾਰੇ ਬਲਾਕ ਪ੍ਰਧਾਨ, ਕਈ ਪਿੰਡਾਂ ਦੇ ਸਰਪੰਚ-ਪੰਚ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਕੌਂਸਲਰ, ਪਾਰਟੀ ਵਲੰਟੀਅਰ ਅਤੇ ਵਾਰਡ ਨੰਬਰ 15 ਦੇ ਪਤਵੰਤੇ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਸਿੱਖ ਇਤਿਹਾਸ ਅਤੇ ਵਿਰਸੇ ਸੰਬੰਧੀ ਵੀ ਜਾਣਕਾਰੀ ਹਾਸਿਲ ਕਰਨੀ ਚਾਹੀਦੀ ਹੈ-ਪ੍ਰਿੰਸੀਪਲ ਸਰਦਾ... ਅਗਲੀ ਖ਼ਬਰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਦੋ ਦਿਨਾ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।