26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਮੁੱਦਿਆਂ ਨੂੰ ਮਿਲੇਗਾ ਸਾਂਝਾ ਮੰਚ- ਸੁਖਵੀਰ ਸਿੰਘ ਅਬਲੋਵਾਲ

ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਦੇ ਕੀਤੇ ਗਏ ਐਲਾਨ ਦਾ ਸਵਾਗਤ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਕੌਂਸਲਰ ਸੁਖਵੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਇਕ ਅਹਿਮ ਘਟਨਾਕ੍ਰਮ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਪਹਿਲਾਂ ਵੀ ਪੰਜਾਬ ਵਿਚ ਵਿਕਾਸ, ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦੇ ਮੁੱਦਿਆਂ ’ਤੇ ਮਿਲ ਕੇ ਕੰਮ ਕਰਦਾ ਰਿਹਾ ਹੈ।

ਅਜੀਤ ਡੈਸਕ 26-11-2026
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਦੇ ਕੀਤੇ ਗਏ ਐਲਾਨ ਦਾ ਸਵਾਗਤ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਕੌਂਸਲਰ ਸੁਖਵੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਇਕ ਅਹਿਮ ਘਟਨਾਕ੍ਰਮ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਪਹਿਲਾਂ ਵੀ ਪੰਜਾਬ ਵਿਚ ਵਿਕਾਸ, ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦੇ ਮੁੱਦਿਆਂ ’ਤੇ ਮਿਲ ਕੇ ਕੰਮ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਇਕੋ-ਇਕ ਖੇਤਰੀ ਪਾਰਟੀ ਹੈ, ਜਿਸ ਦਾ ਸੂਬੇ ਦੇ ਇਤਿਹਾਸ, ਕਿਸਾਨੀ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਿਚ ਅਹਿਮ ਯੋਗਦਾਨ ਰਿਹਾ ਹੈ। ਇਸ ਲਈ ਗਠਜੋੜ ਵਿਚ ਪੰਜਾਬ ਦੇ ਹਿੱਤਾਂ, ਕਿਸਾਨਾਂ ਦੀਆਂ ਮੰਗਾਂ, ਸੂਬੇ ਦੀਆਂ ਲੋੜਾਂ ਅਤੇ ਪੰਥਕ ਮਸਲਿਆਂ ਨੂੰ ਤਰਜੀਹ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਆਪਸੀ ਸਦਭਾਵਨਾ, ਹਿੰਦੂ-ਸਿੱਖ ਏਕਤਾ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਕਾਇਮ ਰਹਿਣੀ ਚਾਹੀਦੀ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਪੰਜਾਬ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾਣ ਵਾਲੇ ਯਤਨਾਂ ਦਾ ਸੂਬੇ ਦੀ ਸਿਆਸਤ ਅਤੇ ਵਿਕਾਸ ਦੇ ਮੁੱਦਿਆਂ ’ਤੇ ਸਕਾਰਾਤਮਕ ਪ੍ਰਭਾਵ ਪਵੇਗਾ।
ਪਿਛਲੀ ਖ਼ਬਰ ਫ੍ਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ- ਏ.ਡੀ.ਸੀ.ਅਨੁਪ੍ਰਿਤਾ ਜੌਹਲ ਅਗਲੀ ਖ਼ਬਰ ਮੁਲਾਜ਼ਮਾਂ ਦੇ ਹੱਕਾਂ ’ਤੇ ਵਿੱਤੀ ਸੁਰੱਖਿਆ ਲਈ ਅਕਾਲੀ- ਭਾਜਪਾ ਸਰਕਾਰ ਸਮੇਂ ਦੀ ਮੁੱਖ ਲੋੜ-ਹਰਦਿਆਲ ਸਿੰਘ ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।