26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਤਿੰਨੇ ਪਾਰਟੀਆਂ ਨੂੰ ਬਦਲ ਕੇ ਦੇਖ ਲਿਆ ਪਰ ਸਨੌਰ ਦੇ ਹਾਲਾਤ ਜਿਉਂ ਦੇ ਤਿਉਂ -ਭੁਪਿੰਦਰ ਸਿੰਘ ਮਸੀਂਗਣ

ਦੇਵੀਗੜ੍ਹ, 25 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਮਸੀਂਗਣ ਨੇ ਹਲਕਾ ਸਨੌਰ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਲੋਕਾਂ ਨੇ ਵੱਖ-ਵੱਖ ਪਾਰਟੀਆਂ ਨੂੰ ਮੌਕੇ ਦੇ ਕੇ ਦੇਖ ਲਏ ਹਨ, ਪਰ ਸਨੌਰ ਦੇ ਹਾਲਾਤ ਅਜੇ ਵੀ ਜਿਉਂ ਦੇ ਤਿਉਂ ਬਣੇ ਹੋਏ ਹਨ। ਉਹਨਾ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਸਿਰਫ਼ ਵਾਅਦੇ ਹੀ ਕੀਤੇ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਸੁਧਾਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ।

ਅਜੀਤ ਡੈਸਕ 26-11-2026
ਦੇਵੀਗੜ੍ਹ, 25 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਮਸੀਂਗਣ ਨੇ ਹਲਕਾ ਸਨੌਰ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਲੋਕਾਂ ਨੇ ਵੱਖ-ਵੱਖ ਪਾਰਟੀਆਂ ਨੂੰ ਮੌਕੇ ਦੇ ਕੇ ਦੇਖ ਲਏ ਹਨ, ਪਰ ਸਨੌਰ ਦੇ ਹਾਲਾਤ ਅਜੇ ਵੀ ਜਿਉਂ ਦੇ ਤਿਉਂ ਬਣੇ ਹੋਏ ਹਨ।ਉਹਨਾ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਸਿਰਫ਼ ਵਾਅਦੇ ਹੀ ਕੀਤੇ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਸੁਧਾਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਿਆਂ ’ਤੇ ਸੱਤਾ ਬਦਲਣ ਦੇ ਬਾਵਜੂਦ ਸਨੌਰ ਵਾਸੀਆਂ ਦੀਆਂ ਮੁਸ਼ਕਲਾਂ ਘਟਣ ਦੀ ਬਜਾਏ ਪਹਿਲਾਂ ਦੀ ਤਰਾਂ ਹੀ ਹਨ ਅਤੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਮਸੀਂਗਣ ਨੇ ਹਲਕੇ ਦੀਆਂ ਗੰਭੀਰ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਘੱਗਰ ਦਰਿਆ ਦੇ ਹੜ੍ਹ ਦੀ ਮਾਰ ਅੱਜ ਵੀ ਲੋਕਾਂ ਲਈ ਵੱਡੀ ਚਿੰਤਾ ਬਣੀ ਹੋਈ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਨਸ਼ਿਆਂ ਦਾ ਰੁਝਾਨ ਵੀ ਜਿਉਂ ਦਾ ਤਿਉਂ ਕਾਇਮ ਹੈ, ਜਿਸ ਨੇ ਨੌਜਵਾਨ ਪੀੜ੍ਹੀ ਅਤੇ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮਾੜੀ ਹਾਲਤ ਵੀ ਲੋਕਾਂ ਦੀ ਰੋਜ਼ਾਨਾ ਆਵਾਜਾਈ ਵਿੱਚ ਵੱਡੀ ਰੁਕਾਵਟ ਬਣੀ ਹੋਈ ਹੈ ਅਤੇ ਬੁਨਿਆਦੀ ਢਾਂਚੇ ਦੀ ਅਣਦੇਖੀ ਸਾਫ਼ ਦਿਖਾਈ ਦੇ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਸਨੌਰ ਦੇ ਲੋਕਾਂ ਨੂੰ ਸਿਰਫ਼ ਲਾਰਿਆਂ ਅਤੇ ਪੁਰਾਣੇ ਢੰਗ-ਤਰੀਕਿਆਂ ਤੋਂ ਅੱਗੇ ਵਧ ਕੇ ਅਸਲੀ ਬਦਲਾਅ ਦੀ ਲੋੜ ਹੈ। ਭੁਪਿੰਦਰ ਸਿੰਘ ਮਸੀਂਗਣ ਨੇ ਅਪੀਲ ਕੀਤੀ ਕਿ ਹਲਕੇ ਦੇ ਵਿਕਾਸ ਅਤੇ ਸਮੱਸਿਆਵਾਂ ਦੇ ਪੱਕੇ ਹੱਲ ਲਈ ਨਵੀਂ ਸੋਚ ਅਤੇ ਨੌਜਵਾਨਾ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਸਨੌਰ ਨੂੰ ਹੜ੍ਹਾਂ, ਨਸ਼ਿਆਂ ਅਤੇ ਖਸਤਾ ਹਾਲਤ ਸੜਕਾਂ ਵਰਗੀਆਂ ਸਮੱਸਿਆਵਾਂ ਤੋਂ ਨਿਜਾਤ ਮਿਲ ਸਕੇ।
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਪਬਰੀ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸੰਬੰਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।