26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਖੇਤਰੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਕਿਸਾਨ ਆਗੂਆਂ ਨੇ ਲਿਆ ਜਾਇਜ਼ਾ

ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੰਯੁਕਤ ਕਿਸਾਨ ਮੋਰਚਾ ਦੀ ਖੇਤਰੀ ਰੈਲੀ ਦੀ ਤਿਆਰੀ ਲਈ ਪਟਿਆਲਾ ਦੇ ਕਿਸਾਨ ਆਗੂਆਂ ਨੇ ਮੀਟਿੰਗ ਕੀਤੀ ਅਤੇ ਤਿਆਰੀਆਂ ਮੁਕੰਮਲ ਕਰਨ ਲਈ ਵਿਸ਼ੇਸ਼ ਜਾਇਜ਼ਾ ਲਿਆ ਗਿਆ। ਆਗੂਆਂ ਵੱਲੋਂ ਰੈਲੀ ਦੇ ਪ੍ਰਬੰਧਾਂ ਸੰਬੰਧੀ ਵਿਚਾਰ ਚਰਚਾ ਕੀਤੀ।

ਅਜੀਤ ਡੈਸਕ 26-11-2026
ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੰਯੁਕਤ ਕਿਸਾਨ ਮੋਰਚਾ ਦੀ ਖੇਤਰੀ ਰੈਲੀ ਦੀ ਤਿਆਰੀ ਲਈ ਪਟਿਆਲਾ ਦੇ ਕਿਸਾਨ ਆਗੂਆਂ ਨੇ ਮੀਟਿੰਗ ਕੀਤੀ ਅਤੇ ਤਿਆਰੀਆਂ ਮੁਕੰਮਲ ਕਰਨ ਲਈ ਵਿਸ਼ੇਸ਼ ਜਾਇਜ਼ਾ ਲਿਆ ਗਿਆ। ਆਗੂਆਂ ਵੱਲੋਂ ਰੈਲੀ ਦੇ ਪ੍ਰਬੰਧਾਂ ਸੰਬੰਧੀ ਵਿਚਾਰ ਚਰਚਾ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਵਿਚ ਰੈਲੀ ਲਈ ਭਾਰੀ ਉਤਸ਼ਾਹ ਹੈ ਕਿਉਂਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਦੁਹਰਾਇਆ ਕਿ ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਪਾਣੀਆਂ ਦੇ ਮਸਲੇ ਹੱਲ ਕਰਨ, ਸਹਿਕਾਰਤਾ ਦੇ ਕੇਂਦਰੀਕਰਨ, ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਵਰਗੀਆਂ ਮੰਗਾਂ ’ਤੇ ਸਹਿਮਤੀ ਦੇਣ ਬਾਅਦ ਵੀ ਕਿਸਾਨ ਤੇ ਮਜ਼ਦੂਰ ਵਿਰੋਧੀ ਦੋਵੇਂ ਸਰਕਾਰਾਂ ਲਾਗੂ ਨਹੀਂ ਕਰ ਰਹੀਆਂ ਹਨ। ਜਦਕਿ ਕਾਰਪੇਰੇਟਸ ਦੀ ਸੇਵਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜੋ ਕਿਸਾਨ ਜਥੇਬੰਦੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੀਆਂ। ਅੱਜ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਦਲਜਿੰਦਰ ਸਿੰਘ ਆਲੋਵਾਲ, ਦਵਿੰਦਰ ਸਿੰਘ ਪੂਨੀਆ, ਦਰਸ਼ਨ ਸਿੰਘ ਬੇਲੂਮਾਜਰਾ, ਜਗਪਾਲ ਸਿੰਘ ਊਧਾ, ਇਕਬਾਲ ਸਿੰਘ ਮੰਡੌਲੀ, ਸੁਖਵਿੰਦਰ ਸਿੰਘ ਤੁਲੇਵਾਲ, ਰਮੇਸ਼ ਅਜਾਦ, ਪਰੇਮ ਸਿੰਘ, ਮਨਜਿੰਦਰ ਸਿੰਘ ਆਦਿ ਕਿਸਾਨ ਆਗੂ ਸ਼ਾਮਲ ਹੋਏ।
ਪਿਛਲੀ ਖ਼ਬਰ ਅਕਾਲੀ ਦਲ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਕੁਰਬਾਨੀ ਦੇ ਕੇ ਭਾਜਪਾ ਨਾਲ ਸਮਝੌਤਾ ਕੀਤਾ-ਲਖਵੀਰ ਸਿੰਘ ਲੌਟ, ਸੁਖਬੀਰ ਬਲਬੇੜ... ਅਗਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਪਬਰੀ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।