ਮੋਗਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ‘ਆਪ’ ਆਗੂਆ ਵਲੋਂ ਕਮਰ ਕੱਸੀ-ਜਸਪਾਲ ਸਿੰਘ ਕਲਿਆਣ
ਨਾਭਾ, 25 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਰਕਰ ਅਤੇ ਪਾਰਟੀ ਆਗੂ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਨਗੇ।
ਅਜੀਤ ਡੈਸਕ
26-11-2026