ਨਾਬਾਲਗ ਲੜਕੀ ਨੂੰ ਲਿਜਾਉਣ ਵਾਲੇ ਖ਼ਿਲਾਫ਼ ਕੇਸ ਦਰਜ
ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ 15 ਸਾਲਾ ਲੜਕੀ ਘਰੋਂ ਕੋਠੀਆਂ ’ਚ ਸਫ਼ਾਈ ਦਾ ਕੰਮ ਕਰਨ ਲਈ ਗਈ ਸੀ ਪਰ ਹੁਣ ਤਕ ਘਰ ਨਹੀਂ ਪਰਤੀ। ਉਕਤ ਸ਼ਿਕਾਇਤ ਲੜਕੀ ਦੇ ਮਾਪਿਆਂ ਨੇ ਥਾਣਾ ਸਿਵਲ ਲਾਈਨ ’ਚ ਦਰਜ ਕਰਵਾਈ ਕਿ ਉਨ੍ਹਾਂ ਲੜਕੀ ਦੀ ਕਾਫ਼ੀ ਭਾਲ ਕੀਤੀ ਪਰ ਉਸ ਬਾਰੇ ਕੁੱਝ ਪਤਾ ਨਹੀਂ ਲੱਗਿਆ।
ਅਜੀਤ ਡੈਸਕ
27-11-2026