07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਲੱਗੀ ਅੱਗ

ਅਜੀਤ ਡੈਸਕ 25-01-2026
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ 'ਤੇ ਅੱਜ ਕਰੀਬ 11 ਵਜੇ ਇਕ ਕਾਰ ਨੂੰ ਅੱਗ ਲੱਗ ਗਈ | ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਗਈ, ਜਦਕਿ ਕਾਰ ਚਾਲਕ ਸੁਖਪ੍ਰੀਤ ਸਿੰਘ ਪੁੱਤਰ ਗੀਵ ਸਿੰਘ ਵਾਸੀ ਕੋਟਕਪੂਰਾ ਵਾਲ-ਵਾਲ ਬਚ ਗਿਆ | ਇਕੱਤਰ ਜਾਣਕਾਰੀ ਅਨੁਸਾਰ ਇਕ ਸੁਖਪ੍ਰੀਤ ਸਿੰਘ ਕਾਰ ਸਵਾਰ ਵਿਅਕਤੀ ਕੋਟਕਪੂਰਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਿਹਾ ਸੀ ਕਿ ਪਿੰਡ ਝਬੇਲਵਾਲੀ ਨੇੜੇ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ 'ਤੇ ਅਚਾਨਕ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਇਕ ਟਾਹਲੀ ਦੇ ਦਰੱਖ਼ਤ 'ਚ ਜਾ ਵੱਜੀ | ਇਸ ਦੌਰਾਨ ਕਾਰ ਨੂੰ ਅੱਗ ਲੱਗ ਗਈ | ਕਾਰ ਸਵਾਰ ਨੇ ਮਸਾਂ ਹੀ ਆਪਣੀ ਜਾਨ ਬਚਾਈ | ਕਾਰ ਸੀ.ਐੱਨ.ਜੀ. ਗੈਸ 'ਤੇ ਸੀ | ਹਾਦਸੇ ਦਾ ਪਤਾ ਲੱਗਦਿਆਂ ਵੱਡੀ ਗਿਣਤੀ 'ਚ ਲੋਕ ਇਕੱਤਰ ਹੋ ਗਏ, ਜਿਨ੍ਹਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਐਨੀ ਜ਼ਿਆਦਾ ਤੇਜ਼ ਸੀ ਕਿ ਕਾਰ ਬੁਰੀ ਤਰ੍ਹਾਂ ਨਾਲ ਸੜ ਗਈ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਖੁੱਲ੍ਹੇ ਦਿਲ ਨਾਲ ਪੰਜਾਬ ਪ੍ਰਤੀ ਸੁਹਿਰਦ-ਜਗਮੀਤ ਸਿੰਘ ਬਰਾੜ ਅਗਲੀ ਖ਼ਬਰ ਮਲੋਟ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।