07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਾਲਾਨਾ ਅਥਲੈਟਿਕ ਮੀਟ ਕਰਵਾਉਣ ਸੰਬੰਧੀ ਮੀਟਿੰਗ

ਅਜੀਤ ਡੈਸਕ 25-01-2026
ਜੈਤੋ, 24 ਜਨਵਰੀ (ਗੁਰਮੀਤਪਾਲ ਰੋੜੀਕਪੂਰਾ)-ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਵਲੋਂ ਸਾਲਾਨਾ ਅਥਲੈਟਿਕ ਮੀਟ ਕਰਵਾਉਣ ਸਬੰਧੀ ਪ੍ਰਧਾਨ ਗੁਰਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਫ਼ੌਰ ਸੀਜ਼ਨ ਰਿਜ਼ੋਰਟ ਜੈਤੋ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਕਲੱਬ ਦੇ ਵੱਡੀ ਗਿਣਤੀ ਵਿਚ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਅਥਲੈਟਿਕ ਮੀਟ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਦੌਰਾਨ ਖਿਡਾਰੀਆਂ ਦੀ ਭਾਗੀਦਾਰੀ, ਖੇਡ ਮੁਕਾਬਲਿਆਂ ਦੀਆਂ ਵੱਖ-ਵੱਖ ਕਿਸਮਾਂ, ਇਨਾਮ ਵੰਡ ਸਮਾਰੋਹ ਅਤੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ | ਕਲੱਬ ਪ੍ਰਧਾਨ ਗੁਰਬੀਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਵਰ੍ਹੇ ਦੀ ਸਾਲਾਨਾ ਅਥਲੈਟਿਕ ਮੀਟ 22 ਫ਼ਰਵਰੀ ਨੂੰ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਮੀਟ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਵਧਾਉਣਾ ਹੈ | ਮੀਟਿੰਗ ਵਿਚ ਮੌਜੂਦ ਸਾਰੇ ਮੈਂਬਰਾਂ ਨੇ ਕਲੱਬ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਮੀਟ ਦੀ ਕਾਮਯਾਬੀ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਸਰਪ੍ਰਸਤ ਸੰਤ ਰਿਸ਼ੀ ਰਾਮ ਜੀ, ਕਨਵੀਨਰ ਜਸਵਿੰਦਰ ਸਿੰਘ ਬਰਾੜ ਯੂ.ਐਸ.ਏ, ਜਰਨਲ ਸਕੱਤਰ ਦੇਵਿੰਦਰ ਬਾਬੂ, ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ ਸਦਿਓੜਾ, ਖਜ਼ਾਨਚੀ ਅਮਰੀਕ ਸਿੰਘ ਬਰਾੜ, ਮੀਤ ਪ੍ਰਧਾਨ ਗੁਰਲਾਲ ਸਿੰਘ ਬਰਾੜ, ਸਿਵਮ ਕੁਮਾਰ ਪਿੰਨਾ, ਨਿਰੰਜਣ ਸਿੰਘ, ਨਰਪਿੰਦਰਪਾਲ ਸਿੰਘ, ਦੀਪੂ ਟੇਲਰ ਅਤੇ ਮੱਖਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਸਮਾਗਮ ਪਹਿਲੀ ਫ਼ਰਵਰੀ ਨੂੰ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਬਸੰਤ ਪੰਚਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।