07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜੀ.ਐਨ.ਡੀ.ਪੀ. ਸਕੂਲ 'ਚ ਵਾਤਾਵਰਨ ਸੰਬੰਧੀ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 25-01-2026
ਪੰਜਗਰਾੲੀਂ ਕਲ, 24 ਜਨਵਰੀ (ਸੁਖਮੰਦਰ ਸਿੰਘ ਬਰਾੜ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਦੀਆਂ ਹਦਾਇਤਾਂ 'ਤੇ ਕੋਟਕਪੂਰਾ ਗਰੁੱਪ ਆਫ ਫ਼ੈਮਿਲੀਜ਼ ਕੈਨੇਡਾ ਦੇ ਸਹਿਯੋਗ ਨਾਲ ਨੇੜਲੇ ਪਿੰਡ ਘਣੀਏਵਾਲਾ-ਜਿਉਣਵਾਲਾ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਸੁਸਾਇਟੀ ਦੇ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕਿਹਾ ਕਿ ਅੱਜ ਹਰ ਘਰ ਦੇ ਜੀਅ ਲਈ ਦਵਾਈਆਂ ਦੇ ਵੱਖ-ਵੱਖ ਡੱਬੇ ਲੱਗੇ ਹੋਏ ਜੋ ਸਿਰਫ਼ ਵਾਤਾਵਰਨ ਪਲੀਤ ਹੋਣ ਦਾ ਨਤੀਜਾ ਹਨ, ਕਿਉਂਕਿ ਵਾਤਾਵਰਨ ਦੀ ਸੰਭਾਲ ਨਾਲ ਅਸੀਂ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਤੋਂ ਬਚ ਸਕਦੇ ਹਾਂ | ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੇ ਸੰਕਟ ਦੌਰਾਨ ਸਾਨੂੰ ਰੁੱਖਾਂ ਦੀ ਮਹੱਤਤਾ ਦਾ ਪਤਾ ਲੱਗਾ, ਕਿਉਂਕਿ ਦਰੱਖਤਾਂ ਵਲੋਂ ਮੁਫਤ ਮਿਲ ਰਹੀ ਆਕਸੀਜਨ ਦਾ ਸਿਲੰਡਰ ਕਰੋੜ ਕਰੋੜ ਰੁਪਏ ਵਿਚ ਵਿਕਣ ਦੀਆਂ ਖਬਰਾਂ ਮੀਡੀਏ ਦੀਆਂ ਸੁਰਖੀਆਂ ਬਣੀਆਂ ਪਰ ਸੰਕਟ ਟਲਣ ਤੋਂ ਬਾਅਦ ਅਸੀਂ ਫਿਰ ਸਾਰਾ ਕੁਝ ਭੁਲਾ ਦਿੱਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਪਾਉਣ | ਇਸ ਮੌਕੇ ਸੁਸਾਇਟੀ ਵਲੋਂ ਵਾਤਾਵਰਨ ਦੀ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਵਿਦਿਆਰਥੀਆਂ ਨੂੰ ਵੰਡੀਆਂ ਗਈਆਂ | ਸੈਮੀਨਾਰ ਦੇ ਅਖ਼ੀਰ ਵਿਚ ਪਿ੍ੰਸੀਪਲ ਸ਼ਸ਼ੀਬਾਲਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਸਮਾਗਮ ਦੇ ਅਖ਼ੀਰ ਸਕੂਲ ਵਲੋਂ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਸੁਸਾਇਟੀ ਮੈਂਬਰ ਵਰਿੰਦਰਪਾਲ ਸਿੰੰਘ ਅਰਨੇਜਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਦੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ | ਸੈਮੀਨਾਰ ਦਾ ਮੰਚ ਸੰਚਾਲਨ ਅਧਿਆਪਕ ਪਰਦੀਪ ਸਿੰਘ ਨੇ ਕੀਤਾ |
ਪਿਛਲੀ ਖ਼ਬਰ ਸੇਵਾ ਮੁਕਤ ਲੈਕਚਰਾਰ ਹਾਕਮ ਸਿੰਘ ਵਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਸਮਾਗਮ ਪਹਿਲੀ ਫ਼ਰਵਰੀ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।