07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਵਿਖੇ ਵਾਤਾਵਰਨ ਸੰਭਾਲ ਸੰਬੰਧੀ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 25-01-2026
ਕੋਟਕਪੂਰਾ, 24 ਜਨਵਰੀ (ਮੇਘਰਾਜ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੰਸਥਾਪਕ ਗੁਰਪ੍ਰੀਤ ਸਿੰਘ ਚੰਦਬਾਜਾ ਦੀਆਂ ਹਦਾਇਤਾਂ 'ਤੇ ਕੋਟਕਪੂਰਾ ਗਰੁੱਪ ਆਫ ਫੈਮਿਲੀਜ ਬਰੈਂਪਟਨ, ਕੈਨੇਡਾ ਦੇ ਸਹਿਯੋਗ ਨਾਲ ਨੇੜਲੇ ਪਿੰਡ ਹਰੀਨੌਂ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਾਤਾਵਰਨ ਦੀ ਸੰਭਾਲ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਬੁਲਾਰੇ ਵਜੋਂ ਗੁਰਿੰਦਰ ਸਿੰਘ ਕੋਟਕਪੂਰਾ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਦਾ ਮਾਣ ਹਾਸਿਲ ਕਰਨ ਵਾਲੇ ਖੁਸ਼ਹਾਲ ਸੂਬੇ ਪੰਜਾਬ ਦੇ ਪਾਣੀ ਡੂੰਘੇ ਹੋ ਗਏ ਹਨ ਤੇ ਪਾਣੀ ਦੇ ਪਲੀਤ ਹੋਣ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ | ਉਨ੍ਹਾਂ ਕੁਦਰਤੀ ਸਰੋਤਾਂ ਦੀ ਸੰਭਾਲ, ਪਾਣੀ ਦੀ ਬੱਚਤ, ਸਾਫ਼ ਹਵਾ, ਸ਼ੋਰ ਪ੍ਰਦੂਸ਼ਣ, ਭਿਆਨਕ ਬਿਮਾਰੀਆਂ ਦੀ ਰੋਕਥਾਮ ਲਈ ਵਿਦਿਆਰਥੀਆਂ ਨੂੰ ਪੇ੍ਰਰਿਤ ਕੀਤਾ | ਇਸ ਮੌਕੇ ਬੱਚਿਆਂ ਨੂੰ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਵੰਡੀਆਂ ਗਈਆਂ | ਇਸ ਮੌਕੇ ਸਕੂਲ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ ਸੁਰਿੰਦਰ ਕੌਰ ਨੇ ਸੁਸਾਇਟੀ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਬੂਟੇ ਲਾਉਣ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਵਾਲਾ ਸੁਸਾਇਟੀ ਦਾ ਕਾਰਜ ਸ਼ਲਾਘਾਯੋਗ ਹੈ | ਮੰਚ ਦਾ ਸੰਚਾਲਨ ਸਤਵਿੰਦਰ ਕੌਰ ਬਰਾੜ ਨੇ ਵਧੀਆ ਢੰਗ ਨਾਲ ਕੀਤਾ | ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ 'ਤੇ ਸਮਾਰੋਹ ਕਰਵਾਇਆ ਅਗਲੀ ਖ਼ਬਰ ਆਰ.ਜੀ.ਆਰ. ਸੈੱਲ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।