09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਬਣਾਉਣ ਦਾ ਕੰਮ ਲੰਮੇ ਸਮੇਂ ਤੋਂ ਲਮਕਿਆ

ਅਜੀਤ ਡੈਸਕ 26-01-2026
ਜੈਤੋ, 25 ਜਨਵਰੀ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਵਾਲੀ ਮੁੱਖ ਸੜਕ ਦੇ ਨਿਰਮਾਣ ਦਾ ਕੰਮ ਲੰਬੇ ਸਮੇਂ ਤੋਂ ਲਮਕਿਆ ਹੋਇਆ ਹੈ, ਜਿਸ ਕਾਰਨ ਦੁਕਾਨਦਾਰਾਂ ਦਾ ਕੰਮ ਠੱਪ ਹੋ ਚੁੱਕਾ ਹੈ | ਇਸ ਨੂੰ ਲੈ ਕੇ ਦੁਕਾਨਦਾਰਾਂ ਅਤੇ ਰਾਹਗੀਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪ੍ਰਸ਼ਾਸਨ ਦੀ ਅਣਦੇਖੀ ਅਤੇ ਠੇਕੇਦਾਰ ਦੀ ਗੰਭੀਰ ਲਾਪਰਵਾਹੀ ਕਾਰਨ ਇਹ ਸੜਕ ਲੋਕਾਂ ਲਈ ਸਹੂਲਤ ਦੀ ਬਜਾਏ ਮੁਸੀਬਤ ਬਣ ਚੁੱਕੀ ਹੈ | ਠੇਕੇਦਾਰ ਵਲੋਂ ਇਸ ਦਾ ਸੜਕ ਬਣਾਉਣ ਲਈ ਥਾਂ-ਥਾਂ ਸ਼ੁਰੂ ਕੀਤਾ ਕੰਮ, ਲੋਕਾਂ ਲਈ ਮੁਸੀਬਤ ਬਣ ਚੁੱਕਾ ਹੈ | ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਇਹ ਸੜਕ ਜੈਤੋ ਨੂੰ ਸ੍ਰੀ ਮੁਕਤਸਰ ਸਾਹਿਬ ਨਾਲ ਜੋੜਨ ਵਾਲਾ ਮੁੱਖ ਰਸਤਾ ਹੈ, ਜਿਸ ਰਾਹੀਂ ਰੋਜ਼ਾਨਾ ਸੈਂਕੜੇ ਵਾਹਨ ਆਵਾਜਾਈ ਕਰਦੇ ਹਨ | ਇਸ ਰਸਤੇ ਰਾਹੀਂ ਸਕੂਲੀ ਬੱਚੇ, ਦਫ਼ਤਰੀ ਕਰਮਚਾਰੀ, ਕਿਸਾਨ, ਵਪਾਰੀ ਅਤੇ ਮਰੀਜ਼ ਆਵਾਜਾਈ ਕਰਦੇ ਹਨ | ਸੜਕ ਦੀ ਮਾੜੀ ਹਾਲਤ ਕਾਰਨ ਸਕੂਲੀ ਬੱਚਿਆਂ ਨੂੰ ਦੇਰ ਨਾਲ ਸਕੂਲ ਪਹੁੰਚਣਾ ਪੈਂਦਾ ਹੈ, ਜਦਕਿ ਮਰੀਜ਼ਾਂ ਨੂੰ ਹਸਪਤਾਲ ਲਿਜਾਣ ਵੇਲੇ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਲੋਕਾਂ ਦੱਸਿਆ ਕਿ ਸੜਕ ਬਣਾਉਣ ਦਾ ਕੰਮ ਕੁਝ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਸੀ, ਠੇਕੇਦਾਰ ਅਤੇ ਪ੍ਰਸ਼ਾਸਨ ਦੀ ਲਾਹਪਰਵਾਹੀ ਕਾਰਨ ਲਮਕਿਆ ਪਿਆ, ਨਾ ਤਾਂ ਸਾਈਟ 'ਤੇ ਮਜ਼ਦੂਰ ਦਿਖਾਈ ਦਿੰਦੇ ਹਨ ਅਤੇ ਨਾ ਹੀ ਕੋਈ ਅਧਿਕਾਰੀ ਮੌਕੇ 'ਤੇ ਆ ਕੇ ਸਥਿਤੀ ਦਾ ਜਾਇਜ਼ਾ ਲੈਂਦਾ ਹੈ | ਲੋਕਾਂ ਦਾ ਦੋਸ਼ ਹੈ ਕਿ ਠੇਕੇਦਾਰ ਨੂੰ ਦਿੱਤੀ ਗਈ ਰਕਮ ਦੇ ਬਾਵਜੂਦ ਕੰਮ ਦੀ ਗੁਣਵੱਤਾ ਅਤੇ ਰਫ਼ਤਾਰ ਦੋਵੇਂ ਹੀ ਨਿਰਾਸ਼ਾਜਨਕ ਹਨ | ਸੜਕ ਦੀ ਮਾੜੀ ਹਾਲਤ ਕਾਰਨ ਟਰੈਫਿਕ ਜਾਮ ਵੀ ਆਮ ਗੱਲ ਬਣ ਚੁੱਕੀ ਹੈ | ਰੇਵਲੇ ਫ਼ਾਟਕ 'ਤੇ ਕਈ ਵਾਰ ਵੱਡੇ ਵਾਹਨ ਖੱਡਿਆਂ ਵਿਚ ਫਸ ਜਾਣ ਕਰਕੇ ਘੰਟਿਆਂ ਤੱਕ ਆਵਾਜਾਈ ਠੱਪ ਹੋ ਜਾਂਦੀ ਹੈ, ਜਿਸ ਨਾਲ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸੜਕ ਖ਼ਰਾਬ ਹੋਣ ਕਾਰਨ ਗਾਹਕ ਘੱਟ ਆ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਕਾਰੋਬਾਰ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ | ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੇ ਨਿਰਮਾਣ ਕੰਮ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਲਾਪ੍ਰਵਾਹ ਠੇਕੇਦਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਲੋਕਾਂ ਨੇ ਉਮੀਦ ਜਤਾਈ ਹੈ ਕਿ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਜੈਤੋ-ਸ੍ਰੀ ਮੁਕਤਸਰ ਸਾਹਿਬ ਰੋਡ ਦਾ ਨਿਰਮਾਣ ਕੰਮ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਯੂਥ ਕਾਂਗਰਸ ਦੀਆਂ ਚੋਣਾਂ ਲਈ 27 ਤੱਕ ਵਾਧਾ- ਆਜ਼ਾਦ ਬਹਾਦਰ ਸਿੰਘ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।