10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਦੇ ਮੱਦੇਨਜ਼ਰ ਦੇਰ ਸ਼ਾਮ ਪੁਲਿਸ ਨੇ ਫ਼ਲੈਗ ਮਾਰਚ ਕੱਢਿਆ

ਅਜੀਤ ਡੈਸਕ 26-01-2026
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐਸ.ਐਸ.ਪੀ. ਅਭਿਮੰਨਿਊ ਰਾਣਾ ਵਲੋਂ 26 ਜਨਵਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਵਿਸਥਾਰ ਪੂਰਵਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਗਣਤੰਤਰ ਦਿਵਸ ਨੂੰ ਸ਼ਾਂਤੀਪੂਰਨ, ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਪੁਲਿਸ ਟੀਮਾਂ ਅਤੇ ਟੁਕੜੀਆਂ ਦਾ ਗਠਨ ਕਰਕੇ ਨਾਕਾਬੰਦੀ ਅਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਇਸ ਦੌਰਾਨ ਸ਼ੱਕੀ ਵਾਹਨਾਂ, ਸ਼ੱਕੀ ਵਿਅਕਤੀਆਂ ਅਤੇ ਸੰਵੇਦਨਸ਼ੀਲ ਥਾਵਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ | ਨਾਲ ਹੀ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਹੋਟਲਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਭੀੜ ਵਾਲੇ ਸਥਾਨਾਂ 'ਤੇ ਪੁਲਿਸ ਟੀਮਾਂ ਵਲੋਂ ਤਲਾਸ਼ੀ ਅਤੇ ਨਿਗਰਾਨੀ ਕੀਤੀ ਗਈ | ਇਸੇ ਸੁਰੱਖਿਆ ਯੋਜਨਾ ਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰੇ ਸਬ ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਲੰਬੀ ਅਤੇ ਮਲੋਟ, ਸਮੇਤ ਨਾਲ ਲੱਗਦੇ ਕਸਬਿਆਂ ਵਿਚ ਵਿਸ਼ੇਸ਼ ਫ਼ਲੈਗ ਮਾਰਚ ਕੱਢਿਆ ਗਿਆ, ਤਾਂ ਜੋ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਵੇ ਅਤੇ ਕਿਸੇ ਵੀ ਕਿਸਮ ਦੀ ਸ਼ਰਾਰਤੀ ਗਤੀਵਿਧੀ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ | ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਕੱਢਿਆ ਗਿਆ ਫਲੈਗ ਮਾਰਚ ਬਠਿੰਡਾ ਰੋਡ ਗੋਲ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੇ ਹੋਏ ਭਾਈ ਕੇਹਰ ਸਿੰਘ ਨਜ਼ਦੀਕ ਸਮਾਪਤ ਕੀਤਾ ਗਿਆ | ਇਸ ਫਲੈਗ ਮਾਰਚ ਵਿਚ ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ), ਹਰਕਮਲ ਕੌਰ, ਬਚਨ ਸਿੰਘ ਡੀ.ਐਸ.ਪੀ. (ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਜਸਕਰਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਸਮੇਤ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਰਹੇ |
ਪਿਛਲੀ ਖ਼ਬਰ ਲੱਡੂਆਂ ਦਾ ਭੰਡਾਰਾ ਵਰਤਾਇਆ ਅਗਲੀ ਖ਼ਬਰ ਬਰਾੜ ਅੱਖਾਂ ਦੇ ਹਸਪਤਾਲ ਕੋਟਕਪੂਰਾ ਵਿਖੇ ਬੱਚੇ ਦਾ ਚਿੱਟੇ ਮੋਤੀਏ ਦਾ ਸਫ਼ਲ ਆਪ੍ਰੇਸ਼ਨ ਦੇਰੀ ਕਾਰਨ ਕਈ ਵਾਰ ਹੋ ਜਾਂਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।