10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੱਤਰਕਾਰਾਂ 'ਤੇ ਕੀਤੇ ਪਰਚੇ ਖਤਮ ਕੀਤੇ ਜਾਣ- ਡਾ. ਭਗਤੂਆਣਾ

ਅਜੀਤ ਡੈਸਕ 26-01-2026
ਬਾਜਾਖਾਨਾ, 25 ਜਨਵਰੀ (ਜਗਦੀਪ ਸਿੰਘ ਗਿੱਲ)- ਦਿੱਲੀ 'ਚ ਅੰਨਾ ਹਜ਼ਾਰੇ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਦਿੱਤੇ ਧਰਨੇ ਵਿਚੋਂ ਉੱਭਰੀ ਆਮ ਆਦਮੀ ਪਾਰਟੀ ਨੂੰ ਸੁਰਖੀਆਂ 'ਚ ਪੱਤਰਕਾਰਾਂ ਨੇ ਹੀ ਲਿਆਂਦਾ ਸੀ | ਦਿੱਲੀ 'ਚ 'ਆਪ' ਦੀ ਸਰਕਾਰ ਬਣਾਉਣ ਸਮੇਂ ਪਿ੍ੰਟ ਅਤੇ ਇਲੈਕਟ੍ਰਾਨਿਕ ਮੀਡੀਏ ਦਾ ਪੂਰਾ ਰੋਲ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਅਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਪ੍ਰੈਸ ਬਿਆਨ ਰਾਹੀਂ ਕੀਤਾ ¢ ਸ੍ਰੀ ਭਗਤੂਆਣਾ ਨੇ ਕਿਹਾ ਕਿ ਜਦ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਸਬੰਧੀ ਐਲਾਨੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨ ਧਰਨਿਆਂ ਨੂੰ ਦਿੱਤੀ ਹਮਾਇਤ ਨੂੰ ਵੀ ਪੱਤਰਕਾਰਾਂ ਨੇ ਪੰਜਾਬ ਦੇ ਲੋਕਾਂ ਦੇ ਦਿਲਾਂ 'ਚ ਬਿਠਾਇਾ | ਇਸੇ ਕਾਰਨ ਪੰਜਾਬ 'ਚ 'ਆਪ' ਦੀ ਲਹਿਰ ਬਣ ਗਈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ¢ ਉਨ੍ਹਾਂ ਕਿਹਾ ਕਿ ਪ੍ਰੈੱਸ ਹੀ ਸਰਕਾਰ ਦੇ ਚੰਗੇ ਜਾਂ ਮਾੜੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਂਦੀ ਹੈ, ਜੇਕਰ ਸਰਕਾਰ ਪ੍ਰੈਸ 'ਤੇ ਧਿਆਨ ਨਹੀਂ ਦੇਵੇਗੀ ਤਾਂ ਮਾੜੇ ਚੰਗੇ ਦੀ ਪਰਖ ਕਿਵੇਂ ਕਰੇਗੀ ¢ ਡਾ. ਭਗਤੂਆਣਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੱਤਰਕਾਰਾਂ 'ਤੇ ਕੀਤੇ ਪਰਚਿਆਂ ਕਾਰਨ ਸਰਕਾਰ ਬਦਨਾਮ ਹੋ ਰਹੀ ਹੈ | ਇਸ ਲਈ ਪਰਚੇ ਬਿਨਾਂ ਸ਼ਰਤ ਖ਼ਤਮ ਕੀਤੇ ਜਾਣ ¢
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼- ਐਡਵੋਕੇਟ ਗੁਰਮਿੰਦਰ ਕੌਰ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।