12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮਹਾਂਵੀਰ ਗਊਸ਼ਾਲਾ ਵਿਖੇ ਅਖੰਡ ਪਾਠਾਂ ਦੀ ਇਕੋਤਰੀ ਦਾ ਸਮਾਪਤੀ ਸਮਾਰੋਹ ਹੋਇਆ

ਅਜੀਤ ਡੈਸਕ 26-01-2026
ਮਲੋਟ, 25 ਜਨਵਰੀ (ਪਾਟਿਲ)- ਸਾਂਝੀਵਾਲਤਾ ਅਤੇ ਨਿਸ਼ਕਾਮ ਸੇਵਾ ਦੇ ਪ੍ਰਤੀਕ ਬ੍ਰਹਮਲੀਨ ਮੁੱਖ ਸੇਵਕ ਪੰਡਿਤ ਗਿਰਧਾਰੀ ਲਾਲ ਦੀ ਪ੍ਰੇਰਣਾ ਸਦਕਾ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਸ਼ੁਰੂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 351 ਅਖੰਡ ਪਾਠਾਂ ਦੀ 27ਵੀਂ ਇਕੋਤਰੀ ਦਾ ਸਮਾਪਤੀ ਸਮਾਰੋਹ ਵੱਡੀ ਸ਼ਰਧਾ, ਉਤਸ਼ਾਹ ਅਤੇ ਭਗਤੀ ਭਰੇ ਮਾਹੌਲ ਵਿਚ ਮਨਾਇਆ ਗਿਆ | ਇਸ ਧਾਰਮਿਕ ਸਮਾਗਮ 'ਚ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਜਥੇਦਾਰ ਅਵਤਾਰ ਸਿੰਘ ਵਣਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਮਹਿਮਾਨਾਂ ਵਲੋਂ ਮਹਾਂਵੀਰ ਗਊਸ਼ਾਲਾ ਵਿਚ ਪੰਡਿਤ ਸੰਦੀਪ ਕੁਮਾਰ ਜੂਰੀ ਪਾਰਿਕ ਦੀ ਅਗਵਾਈ ਹੇਠ ਬੇਜ਼ੁਬਾਨ ਪਸ਼ੂਆਂ ਲਈ ਕੀਤੀ ਜਾ ਰਹੀ ਨਿਸ਼ਕਾਮ ਅਤੇ ਲਗਾਤਾਰ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ ਗਈ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਕਾਰਜ ਸਮਾਜ ਵਿਚ ਸਾਂਝੀਵਾਲਤਾ, ਭਾਈਚਾਰੇ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਗਊਆਂ ਵਰਗੇ ਬੇਜ਼ੁਬਾਨ ਪਸ਼ੂਆਂ ਦੀ ਸੇਵਾ ਕਰਨਾ ਬਹੁਤ ਵੱਡਾ ਪੁੰਨ ਦਾ ਕੰਮ ਹੈ | ਪੰਡਿਤ ਸੰਦੀਪ ਕੁਮਾਰ ਜੂਰੀ ਨੇ ਕਿਹਾ ਕਿ ਮਹਾਂਵੀਰ ਗਊਸ਼ਾਲਾ ਵਿੱਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗਊਆਂ ਦੀ ਨਿਸ਼ਕਾਮ, ਸਮਰਪਿਤ ਅਤੇ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ ਮੌਜੂਦ ਮਹਿਮਾਨਾਂ ਅਤੇ ਵਕਤਾਵਾਂ ਨੇ ਕਿਹਾ ਕਿ ਬੇਜ਼ੁਬਾਨ ਪਸ਼ੂਆਂ ਦੀ ਸੇਵਾ ਕਰਨਾ ਸੱਚੇ ਅਰਥਾਂ ਵਿਚ ਮਨੁੱਖਤਾ ਦੀ ਸੇਵਾ ਹੈ ਅਤੇ ਮਹਾਂਵੀਰ ਗਊਸ਼ਾਲਾ ਵਰਗੇ ਉਪਰਾਲੇ ਸਮਾਜ ਲਈ ਮਿਸਾਲ ਬਣ ਰਹੇ ਹਨ | ਸਮਾਗਮ ਵਿਚ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਬਲਾਕ ਕੋਆਰਡੀਨੇਟਰ ਮਨੋਜ ਅਸੀਜਾ, ਵਿਜੇ ਪਾਰਿਕ, ਅਜੈ ਪਾਰਿਕ ਸਮੇਤ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਅਤੇ ਸ਼ਰਧਾਲੂ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਕਨਵੈਨਸ਼ਨ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।