12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ

ਅਜੀਤ ਡੈਸਕ 26-01-2026
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਹਰਮਹਿੰਦਰਪਾਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹਾ ਪੱਧਰੀ 16ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਅਤੇ ਲੋਕਤੰਤਰਕ ਚੇਤਨਾ ਨਾਲ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਗਿਆ | ਜ਼ਿਲ੍ਹਾ ਪੱਧਰੀ ਸਮਾਰੋਹ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਢਿੱਲੋਂ ਅਤੇ ਉਪ-ਮੰਡਲ ਮੈਜਿਸਟ੍ਰੇਟ ਬਲਜੀਤ ਕੌਰ ਵਲੋਂ ਕੀਤੀ ਗਈ | ਸਮਾਗਮ ਦਾ ਮੁੱਖ ਉਦੇਸ਼ ਨਾਗਰਿਕਾਂ 'ਚ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਲੋਕਤੰਤਰਕ ਪ੍ਰਕਿਰਿਆ ਸਰਗਰਮੀ ਨਾਲ ਜੋੜਨਾ ਸੀ | ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ, ਵਿੱਦਿਆਕ ਸੰਸਥਾਵਾਂ, ਐਨ.ਜੀ.ਓਜ਼. ਅਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਭਾਸ਼ਣ, ਸਹੁੰ ਸਮਾਗਮ ਅਤੇ ਜਾਣਕਾਰੀ ਗਤੀਵਿਧੀਆਂ ਕੀਤੀਆਂ ਗਈਆਂ | ਨਵੇਂ ਵੋਟਰਾਂ ਨੂੰ ਵੋਟਰ ਆਈ.ਡੀ. ਕਾਰਡ ਸੌਂਪ ਕੇ ਉਨ੍ਹਾਂ ਨੂੰ ਲੋਕਤੰਤਰ ਦੇ ਮਜ਼ਬੂਤ ਸਤੰਭ ਵਜੋਂ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਢਿੱਲੋਂ ਨੇ ਕਿਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਸੁਚੇਤ ਅਤੇ ਜ਼ਿੰਮੇਵਾਰ ਵੋਟਰਾਂ 'ਤੇ ਨਿਰਭਰ ਕਰਦੀ ਹੈ | ਉਪ ਮੰਡਲ ਮੈਜਿਸਟ੍ਰੇਟ ਬਲਜੀਤ ਕੌਰ ਨੇ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾ ਕੇ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ | ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਲਜੀਤ ਕੌਰ ਨੂੰ ਜ਼ਿਲ੍ਹੇ ਵਿਚੋਂ ਉੱਤਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਐਵਾਰਡ ਦਿੱਤਾ ਗਿਆ | ਇਸ ਤੋਂ ਇਲਾਵਾ ਵਾਰਡਾਂ ਵਿਚੋਂ ਉਤਮ ਬੀ.ਐਲ.ਓ. ਅਤੇ ਮਤਦਾਨ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿਚੋਂ ਜੇਤੂ ਸਕੂਲੀ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੋਸਟਰਾਂ, ਨਾਅਰਿਆਂ ਅਤੇ ਰਚਨਾਤਮਕ ਪ੍ਰਸਤੁਤੀਆਂ ਰਾਹੀਂ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ | ਅੰਤ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਵੱਧ ਤੋਂ ਵੱਧ ਭਾਗ ਲੈ ਕੇ ਆਪਣੀ ਲੋਕਤੰਤਰਕ ਜ਼ਿੰਮੇਵਾਰੀ ਨਿਭਾਉਣ | ਇਸ ਮੌਕੇ ਹਰਬੰਸ ਸਿੰਘ ਤਹਿਸੀਲਦਾਰ ਚੋਣਾਂ, ਸੌਰਵ ਜੈਨ ਚੋਣ ਕਾਨੂੰਗੋ, ਵੀਭੂ ਜੈਨ ਚੋਣ ਕਾਨੂੰਗੋ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਅਧਿਆਪਕ ਅਤੇ ਸਕਲਾਂ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਡੀ.ਏ.ਵੀ ਕਾਲਜ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮਹਾਂਵੀਰ ਗਊਸ਼ਾਲਾ ਵਿਖੇ ਅਖੰਡ ਪਾਠਾਂ ਦੀ ਇਕੋਤਰੀ ਦਾ ਸਮਾਪਤੀ ਸਮਾਰੋਹ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।