12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਡੀ.ਏ.ਵੀ ਕਾਲਜ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ ਰਿਹਾ

ਅਜੀਤ ਡੈਸਕ 26-01-2026
ਗਿੱਦੜਬਾਹਾ, 25 ਜਨਵਰੀ (ਪਰਮਜੀਤ ਸਿੰਘ ਥੇੜੀ)-ਐਮ.ਐਮ.ਡੀ. ਡੀ.ਏ.ਵੀ ਕਾਲਜ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਪ੍ਰੋਫੈਸਰ ਰਾਜੇਸ਼ ਮਹਾਜਨ ਦੀ ਉਚਿਤ ਮਾਰਗ ਦਰਸ਼ਨ ਦੇ ਅਧੀਨ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਿਬਨ ਕਲੱਬ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪ੍ਰੋਫੈਸਰ ਅੰਜਲੀ ਅਤੇ ਜਸਵਿੰਦਰ ਬਾਘਲਾ (ਰੈਡ ਰਿਬਨ ਯੂਨਿਟ ਦੇ ਪ੍ਰੋਗਰਾਮ ਅਫ਼ਸਰ) ਦੀ ਅਗਵਾਈ ਹੇਠ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ | ਮੁਕਾਬਲੇ ਵਿਚ ਕਾਲਜ ਦੀ ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਡਲੀਸ਼ਾ ਅਰੋੜਾ ਨੇ ਸਲੋਗਨ ਮੁਕਾਬਲਿਆਂ ਵਿਚ ਪਹਿਲਾ ਸਥਾਨ ਅਤੇ ਚਾਹਤ (ਬੀ.ਏ ਭਾਗ ਦੂਜਾ) ਨੇ ਪੋਸਟਰ ਮੇਕਿੰਗ ਵਿਚ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੋਸ਼ਨ ਕੀਤਾ | ਜੇਤੂ ਵਿਦਿਆਰਥਣਾਂ ਨੂੰ ਦਵਿੰਦਰ ਸਿੰਘ ਲੋਟੇ (ਸਹਾਇਕ ਡਾਰੈਕਟਰ ਯੂਥ ਸਰਵਿਸ ਪੰਜਾਬ) ਵਲੋਂ ਸਨਮਾਨਿਤ ਕੀਤਾ ਗਿਆ | ਮੁਕਾਬਲਿਆਂ ਦੌਰਾਨ ਕਾਲਜ ਦੀ ਵਿਦਿਆਰਥਣ ਸੁਖਮਨ, ਕਸ਼ਿਸ਼, ਇਸ਼ੂ ਅਤੇ ਮੀਸ਼ਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਪਹੁੰਚਣ 'ਤੇ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਪ੍ਰੋਫੈਸਰ ਵੰਦਨਾ ਆਰ ਗਰਗ ਨੇ ਵਿਦਿਆਰਥਣਾਂ ਅਤੇ ਐਨ.ਐਸ.ਐਸ ਯੂਨਿਟ ਨੂੰ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੀਆਂ ਹੋਰ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |
ਪਿਛਲੀ ਖ਼ਬਰ ਸਿਹਤ ਯੋਜਨਾ ਨਾਲ ਮੱਧ ਵਰਗ ਸਮੇਤ ਹਰ ਵਰਗ 'ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।