04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 22-02-2026
ਫ਼ਰੀਦਕੋਟ, 21 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਜਹਾਜ਼ ਗਰਾਊਾਡ ਨਜ਼ਦੀਕ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਜ਼ਦੀਕ ਜਹਾਜ਼ ਗਰਾਊਾਡ, ਸਾਦਿਕ ਰੋਡ ਫ਼ਰੀਦਕੋਟ ਮੌਜੂਦ ਸਨ ਤਾਂ ਪਰਦੀਪ ਸਿੰਘ ਉਰਫ਼ ਮਨੀ ਮੋਟਾ ਪੁੱਤਰ ਕਸ਼ਮੀਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 9 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਅਤੇ 100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਪੁਲਿਸ ਨੇ ਅੰਤਰ-ਜ਼ਿਲ੍ਹਾ ਚੋਰ ਗਰੋਹ ਦੇ 6 ਮੈਂਬਰ ਕੀਤੇ ਕਾਬੂ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ 'ਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।