06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਾਂਗਰਸ ਦੀ ਬਰਨਾਲਾ ਰੈਲੀ 'ਚ ਵੱਡੀ ਗਿਣਤੀ 'ਚ ਲੋਕ ਸ਼ਿਰਕਤ ਕਰਨਗੇ- ਗੋਇਲ, ਢਿੱਲਵਾਂ

ਅਜੀਤ ਡੈਸਕ 22-02-2026
ਜੈਤੋ, 21 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ 28 ਫ਼ਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਸੰਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ | ਉਨ੍ਹਾਂ ਦੱਸਿਆ ਕਿ 28 ਫ਼ਰਵਰੀ ਨੂੰ ਬਰਨਾਲਾ ਵਿਖੇ ਵਿਸ਼ਾਲ ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਸੀਨੀਅਰ ਆਗੂ ਵੀ ਸ਼ਿਰਕਤ ਕਰਨਗੇ | ਇਹ ਰੈਲੀ ਮਨਰੇਗਾ ਨੂੰ ਖ਼ਤਮ ਕਰਨ ਅਤੇ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਦੇ ਵਿਰੋਧ ਵਿਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮਨਰੇਗਾ ਸੰਬੰਧੀ ਨਵਾਂ ਕਾਨੂੰਨ ਗਰੀਬਾਂ ਦੀ ਰੋਜ਼ੀ-ਰੋਟੀ 'ਤੇ ਵੱਡਾ ਅਸਰ ਪਾਵੇਗਾ, ਉਥੇ ਅਮਰੀਕਾ ਨਾਲ ਵਪਾਰ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਤੇ ਗਰੀਬ ਵਿਰੋਧੀ ਫ਼ੈਸਲੇ ਲੈ ਰਹੀ ਹੈ | ਜਿਸ ਦਾ ਪੰਜਾਬ 'ਤੇ ਗੰਭੀਰ ਅਤੇ ਤਬਾਹਕੁੰਨ ਪ੍ਰਭਾਵ ਪਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਦੇ ਲੋਕ ਵਿਰੋਧੀ ਫ਼ੈਸਲਿਆਂ ਦੇ ਵਿਰੋਧ ਵਿਚ ਜੈਤੋ ਹਲਕੇ ਦੇ ਲੋਕ ਵੱਡੀ ਗਿਣਤੀ ਵਿਚ 28 ਫਰਵਰੀ ਨੂੰ ਬਰਨਾਲਾ ਵਿਖੇ ਹੋ ਰਹੀ ਵਿਸ਼ਾਲ ਰੈਲੀ ਵਿਚ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕ ਵਿਰੋਧੀ ਸਮਝੌਤੇ ਨੂੰ ਤੁਰੰਤ ਵਾਪਸ ਲਵੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਗੁਰਮੀਤ ਸਿੰਘ ਦਲ ਸਿੰਘ ਵਾਲਾ, ਸੱਤਾ ਭਾਊ ਕਾਸਮ ਭੱਟੀ, ਐਮ. ਸੀ. ਤੁਲਸੀ ਰਾਮ, ਪ੍ਰਧਾਨ ਜਗਜੀਤ ਸਿੰਘ ਝੱਖੜਵਾਲਾ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਗੁਰਤੇਜ ਸਿੰਘ ਸਿੱਧੂ ਦਬੜ੍ਹੀਖਾਨਾ, ਲਾਭ ਸਿੰਘ ਸਿੱਧੂ ਅਜਿੱਤਗਿੱਲ, ਸਾਬਕਾ ਕੌਂਸਲਰ ਘੰਟੀ ਡੋਡ, ਸਾਬਕਾ ਸਰਪੰਚ ਬਲਦੇਵ ਸਿੰਘ ਰੋੜੀਕਪੂਰਾ, ਪਰਮਜੀਤ ਸਿੰਘ ਡੇਲਿਆਂਵਾਲੀ, ਬਲਤੇਜ ਸਿੰਘ ਸੁਰਘੂਰੀ, ਸਾਬਕਾ ਸਰਪੰਚ ਜਸਵੰਤ ਸਿੰਘ ਰੋੜੀਕਪੂਰਾ, ਹੈਪੀ ਸਿੰਘ ਅਤੇ ਗੁਰਵਿੰਦਰ ਸਿੰਘ ਦਬੜ੍ਹੀਖਾਨਾ ਆਦਿ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਭਗਤੂਆਣਾ ਦੇ ਦੁੱਲਟ ਪਰਿਵਾਰ ਨੂੰ ਸਦਮਾ, ਗੁਰਚਰਨ ਕੌਰ ਦੁੱਲਟ ਦਾ ਦਿਹਾਂਤ ਅਗਲੀ ਖ਼ਬਰ ਸੁਖਜੀਤ ਕੌਰ ਸਿੱਧੂ ਨਮਿਤ ਪਾਠ ਦਾ ਭੋਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।