08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰੂ ਗੋਬਿੰਦ ਸਿੰਘ ਲਾਅ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਅਜੀਤ ਡੈਸਕ 22-02-2026
ਗਿੱਦੜਬਾਹਾ, 21 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਵਿਖੇ ਪ੍ਰੋਗਰਾਮ ਸਹਾਇਕ ਪ੍ਰੋਫ਼ੈਸਰ ਡਾ. ਵੀਰਪਾਲ ਕੌਰ ਦੀ ਅਗਵਾਈ ਹੇਠ ਬੀ.ਏ. ਐੱਲ.ਐੱਲ.ਬੀ. (ਆਨਰਜ਼) ਦੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ | ਇਸ ਮੌਕੇ 'ਪੰਜਾਬੀ ਸਾਡੀ ਮਾਤ ਭਾਸ਼ਾ ਹੈ ਅਤੇ ਸਾਨੂੰ ਇਸ ਤੋਂ ਕਦੇ ਵੀ ਦੂਰ ਨਹੀਂ ਜਾਣਾ ਚਾਹੀਦਾ' ਵਿਸ਼ੇ 'ਤੇ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬਲਜਿੰਦਰ ਕੌਰ ਨੇ ਪਹਿਲਾ ਅਤੇ ਸੀਮਾ ਦੇਵੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰ. ਡਾ. ਆਰ.ਪੀ. ਵਰਮਾ ਨੇ ਕਿਹਾ ਕਿ ਸਾਡੀ ਮਾਂ ਬੋਲੀ ਨੇ ਸਾਡੀ ਜ਼ਿੰਦਗੀ ਵਿਚ ਉਨ੍ਹਾਂ ਹੀ ਯੋਗਦਾਨ ਪਾਇਆ ਹੈ, ਜਿਵੇਂ ਸਾਡੀ ਮਾਂ ਨੇ ਸਾਨੂੰ ਜਨਮ ਦਿੱਤਾ | ਸਮਾਰੋਹ ਵਿਚ ਉਚੇਚੇ ਤੌਰ 'ਤੇ ਪੁੱਜੇ ਕੈਂਪਸ ਡਾਇਰੈਕਟਰ ਕਰਨਲ ਸੁਧਾਂਸ਼ੂ ਆਰੀਆ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਵੀ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਸੰਬੰਧੀ ਆਪਣੇ ਵਿਚਾਰ ਹਾਜ਼ਰੀਨ ਨਾਲ ਸਾਂਝੇ ਕੀਤੇ | ਸਮਾਰੋਹ ਦੌਰਾਨ ਸਹਾਇਕ ਪ੍ਰੋਫ਼ੈਸਰ ਮਿੱਕੀ ਗੁਪਤਾ ਅਤੇ ਡਾ. ਵੀਰਪਾਲ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਰਾਸ਼ੀ ਰਾਠੌਰ ਅਤੇ ਲਵਦੀਪ ਕੌਰ ਨੇ ਨਿਭਾਈ, ਜਦਕਿ ਵੰਸ਼ਿਕਾ, ਲਵਪ੍ਰੀਤ ਕੌਰ, ਬਲਜਿੰਦਰ ਕੌਰ, ਅਕਸ਼ਿਤਾ, ਸੀਮਾ ਦੇਵੀ, ਕਿਰਨ ਵੀਰ ਕੌਰ, ਰਣਦੀਪ ਸਿੰਘ, ਸਾਹਿਲ ਕੁਮਾਰ ਤੇ ਰਮਨਪ੍ਰੀਤ ਕੌਰ ਨੇ ਪ੍ਰੋਗਰਾਮ ਨੂੰ ਸਫ਼ਲ ਕਰਨ ਵਿਚ ਵਿਸ਼ੇਸ਼ ਯੋਗਦਾਨ ਦਿੱਤਾ | ਇਸ ਮੌਕੇ ਸਹਾਇਕ ਪ੍ਰੋਫ਼ੈਸਰ ਸ਼ਾਲਿਨੀ, ਵਿਦੁਸ਼ੀ ਗਰਗ, ਪੂਨਮ ਰਾਣੀ, ਮਧੂਬਾਲਾ, ਰਿਤੂ ਮੈਡਮ, ਨਿਕਿਤਾ, ਸੰਤੋਸ਼ ਅਤੇ ਪ੍ਰਕਾਸ਼ ਕੌਰ ਮੌਜੂਦ ਸਨ |
ਪਿਛਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਤਖ਼ਤਮਲਾਣਾ ਅਗਲੀ ਖ਼ਬਰ ਆਈ.ਆਈ.ਐੱਲ. ਕੰਪਨੀ ਨੇ ਸਟੀਵਰਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।