09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪਿੰਡ ਰੁਪਾਣਾ ਵਿਖੇ ਕ੍ਰਾਂਤੀਕਾਰੀ ਦੀਨਾ ਭਾਨਾ ਜੀ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 04-03-2026
ਰੁਪਾਣਾ, 3 ਮਾਰਚ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਖੇ ਵਾਲਮੀਕਿ ਧਰਮਸ਼ਾਲਾ ਵਿਚ ਵਾਲਮੀਕਿ ਸਮਾਜ ਵਲੋਂ ਯੁੱਗ ਪੁਰਸ਼ ਕ੍ਰਾਂਤੀਕਾਰੀ ਦੀਨਾ ਭਾਨਾ ਜੀ ਦਾ 99ਵਾਂ ਜਨਮ ਦਿਨ ਮਨਾਇਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਮਾਸਟਰ ਸੁਖਦੇਵ ਰਾਮ ਰਹੂੜਿਆਂਵਾਲੀ ਤੇ ਵਿੱਕੀ ਸ਼ੀਰਾ ਸ੍ਰੀ ਮੁਕਤਸਰ ਸਾਹਿਬ ਨੇ ਆਪਣੀ ਹਾਜ਼ਰੀ ਲਵਾਈ | ਉਨ੍ਹਾਂ ਹਾਜ਼ਰੀਨ ਨੂੰ ਦੀਨਾ ਭਾਨਾ ਦੇ ਜੀਵਨ, 85 ਪ੍ਰਤੀਸ਼ਤ ਬਹੁਜਨ ਸਮਾਜ ਨਾਲ ਹੋ ਰਹੇ ਵਿਤਕਰੇ ਤੇ ਬਹੁਜਨ ਸਮਾਜ ਦੀ ਤਾਕਤ ਬਾਰੇ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਰੁਪਾਣਾ ਦੇ ਅੰਬੇਡਕਰੀ ਵਿਚਾਰਧਾਰਾ ਦੇ ਸਿਧਾਂਤਾਂ ਨੂੰ ਮੰਨਣ ਵਾਲੇ ਸੇਵਾ ਮੁਕਤ ਸਹਾਇਕ ਥਾਣੇਦਾਰ ਜੁਗਰਾਜ ਸਿੰਘ ਰੁਪਾਣਾ ਤੇ ਬੂਟਾ ਸਿੰਘ ਦੇ ਉਦਮ ਸਦਕਾ ਪਹਿਲੀ ਵਾਰ ਦੀਨਾ ਭਾਨਾ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਮਾਸਟਰ ਸੁਖਦੇਵ ਰਾਮ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼, ਕਾਂਸ਼ੀ ਰਾਮ ਦੇ ਜੀਵਨ ਸੰਘਰਸ਼ ਤੇ 85 ਪ੍ਰਤੀਸ਼ਤ ਬਹੁਜਨ ਸਮਾਜ ਨਾਲ ਹੋ ਰਹੇ ਵਿਤਕਰੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵਲੋਂ ਗੇਟ ਰੈਲੀ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।