10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹੈਲਥ ਸੁਪਰਵਾਈਜ਼ਰ ਮੇਲ ਤੇ ਲੈਬ ਟੈਕਨੀਸ਼ੀਅਨਾਂ ਦੀ ਮੀਟਿੰਗ

ਅਜੀਤ ਡੈਸਕ 04-03-2026
ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਜ਼ਿਲ੍ਹੇ ਅਧੀਨ ਕੰਮ ਕਰਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ ਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਨਾਲ ਮੀਟਿੰਗ ਦਫ਼ਤਰ ਸਿਵਲ ਸਰਜਨ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਡਾ. ਸੁਨੀਲ ਬਾਂਸਲ ਵਲੋਂ ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਪ੍ਰੋਗਰਾਮ, ਆਈ.ਡੀ.ਐੱਸ.ਪੀ. ਤੇ ਹੋਰ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਉਨ੍ਹਾਂ ਫ਼ੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਡੇਂਗੂ ਤੇ ਮਲੇਰੀਆ ਦੇ ਸੀਜ਼ਨ ਦੇ ਮੱਦੇਨਜ਼ਰ ਹੁਣ ਤੋਂ ਹੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਜਾਣ | ਇਸ ਸਮੇਂ ਉਨ੍ਹਾਂ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਚਲਾਨ/ਜੁਰਮਾਨਾ ਕਰਨ ਦੀਆਂ ਹਦਾਇਤਾਂ ਜਾਰੀਆਂ ਕੀਤੀਆਂ | ਇਸ ਮੌਕੇ ਡਾ. ਹਰਕੀਰਤਨ ਸਿੰਘ ਨੇ ਆਈ. ਡੀ. ਐੱਸ. ਪੀ. ਤੇ ਐੱਨ.ਵੀ.ਬੀ.ਡੀ.ਸੀ. ਪ੍ਰੋਗਰਾਮ ਦੀਆਂ ਆਨਲਾਈਨ ਰਿਪੋਰਟਾਂ ਸਮੇਂ ਸਿਰ ਸਬਮਿਟ ਕਰਨ ਲਈ ਹਦਾਇਤਾਂ ਦਿੱਤੀਆਂ ਤੇ ਆਪਣੇ ਏਰੀਏ 'ਚ ਬਿਮਾਰੀਆਂ ਦੇ ਸਰਵੀਲੈਂਸ ਲਗਾਤਾਰ ਕਰਦੇ ਰਹਿਣ ਲਈ ਕਿਹਾ | ਉਨ੍ਹਾਂ ਕਿਹਾ ਕਿ ਬੁਖ਼ਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਇਡਾਂ ਸਹੀ ਤਰੀਕੇ ਨਾਲ ਬਣਾਈਆਂ ਜਾਣ | ਉਨ੍ਹਾਂ ਮੌਜੂਦਾ ਸਟਾਫ਼ ਨੂੰ ਟੀਚੇ ਮੁਤਾਬਕ ਪੀਣ ਵਾਲੇ ਪਾਣੀ ਦੇ ਸੈਂਪਲ ਇਕੱਤਰ ਕਰਨ ਲਈ ਕਿਹਾ | ਇਸ ਮੌਕੇ ਵਿਨੋਦ ਕੁਮਾਰ ਏ.ਐੱਮ.ਓ., ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਪਵਿੱਤਰ ਸਿੰਘ ਐੱਮ.ਐੱਲ.ਟੀ. ਤੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ ਤੇ ਲੈਬ ਟੈਕਨੀਸ਼ੀਅਨ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਕਾਉਣੀ ਵਲੋਂ ਦੋਦਾ ਸਕੂਲ 'ਚ ਨਵੇਂ ਲਗਾਏ ਆਰ. ਓ. ਦਾ ਉਦਘਾਟਨ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।