10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਚੇਅਰਮੈਨ ਕਾਉਣੀ ਵਲੋਂ ਦੋਦਾ ਸਕੂਲ 'ਚ ਨਵੇਂ ਲਗਾਏ ਆਰ. ਓ. ਦਾ ਉਦਘਾਟਨ

ਅਜੀਤ ਡੈਸਕ 04-03-2026
ਦੋਦਾ, 3 ਮਾਰਚ (ਰਵੀਪਾਲ)-ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵਲੋਂ ਆਪਣੇ ਅਖ਼ਤਿਆਰੀ ਕੋਟੇ 'ਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ 'ਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ | ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁੱਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ 'ਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ | ਇਸ ਮੌਕੇ ਸਮੂਹ ਸਟਾਫ਼ ਵਲੋਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮਨੋਜ ਕੁਮਾਰ ਬੀ.ਪੀ.ਈ.ਓ., ਸੰਤੋਸ਼ ਕੁਮਾਰੀ ਮੁੱਖ ਅਧਿਆਪਕ, ਗੁਲਦੀਪ ਕੌਰ, ਹਰਸ਼ਪਿੰਦਰ ਸਿੰਘ, ਲਖਵਿੰਦਰ ਸਿੰਘ, ਰੇਸ਼ਮ ਸਿੰਘ ਮੈਂਬਰ, ਗੱਪਾ, ਸੋਨੂੰ, ਮੇਘ ਸਿੰਘ, ਟੇਕ ਸਿੰਘ ਰਿਟਾ. ਜੇ.ਈ. ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਾਰਡ ਨੰਬਰ 6 ਵਿਖੇ 500 ਸਿਹਤ ਕਾਰਡ ਬਣਾਏ ਅਗਲੀ ਖ਼ਬਰ ਹੈਲਥ ਸੁਪਰਵਾਈਜ਼ਰ ਮੇਲ ਤੇ ਲੈਬ ਟੈਕਨੀਸ਼ੀਅਨਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।