10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲ ਵਿਖੇ ਐੱਚ. ਪੀ. ਵੀ. ਵੈਕਸੀਨ ਦੀ ਸ਼ੁਰੂਆਤ

ਅਜੀਤ ਡੈਸਕ 04-03-2026
ਸ੍ਰੀ ਮੁਕਤਸਰ ਸਾਹਿਬ, 3 ਮਾਰਚ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਵਲੋਂ ਅੱਜ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੋਂ ਐੱਚ.ਵੀ.ਪੀ. ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਦਾ ਇਕ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਢੰਗ ਹੈ | ਉਨ੍ਹਾਂ ਕਿਹਾ ਕਿ ਇਹ ਕੈਂਸਰ ਅਕਸਰ ਐੱਚ.ਪੀ.ਵੀ. ਵਾਇਰਸ ਕਾਰਨ ਹੁੰਦਾ ਹੈ | ਇਸ ਦੀ ਸਮੇਂ ਸਿਰ ਵੈਕਸੀਨ ਕਰਵਾ ਕੇ ਹੀ ਇਸ ਤੋਂ ਕਾਫ਼ੀ ਹੱਦ ਤੱਕ ਬਚਿਆ ਜਾ ਸਕਦਾ ਹੈ | ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ 14 ਤੋਂ 15 ਸਾਲ ਦੀਆਂ ਸਾਰੀਆਂ ਲੜਕੀਆਂ ਨੂੰ ਸਿੰਗਲ ਡੋਜ਼ ਖੱਬੇ ਮੋਢੇ 'ਤੇ ਲਾਈ ਜਾਵੇਗੀ | ਉਨ੍ਹਾਂ ਕਿਹਾ ਕਿ 1 ਲੱਖ ਔਰਤਾਂ ਪਿੱਛੇ 11 ਕੇਸ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੇ ਹੁੰਦੇ ਹਨ | ਇਹ ਵੈਕਸੀਨ ਲਗਵਾਉਣ ਨਾਲ ਕੈਂਸਰ ਨਾਲ ਹੋਣ ਵਾਲੀਆਂ ਬਹੁਤ ਸਾਰੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਰਾਜੀਵ ਸੱਚਦੇਵਾ ਐੱਸ. ਐੱਮ. ਓ. ਸ੍ਰੀ ਮੁਕਤਸਰ ਸਾਹਿਬ, ਡਾ. ਨਵਰੋਜ ਗੋਇਲ, ਡਾ. ਪਰਮਦੀਪ ਸੰਧੂ, ਸਰਬਜੀਤ ਸਿੰਘ ਕੋਲਡ ਚੈਨ ਅਫ਼ਸਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਜੀ. ਐੱਨ. ਕਾਲਜ ਦਾ ਇੰਟਰ ਕਾਲਜ ਯੁਵਕ ਮੇਲੇ 'ਚ ਦੂਜਾ ਸਥਾਨ ਅਗਲੀ ਖ਼ਬਰ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।