10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜੀ. ਐੱਨ. ਕਾਲਜ ਦਾ ਇੰਟਰ ਕਾਲਜ ਯੁਵਕ ਮੇਲੇ 'ਚ ਦੂਜਾ ਸਥਾਨ

ਅਜੀਤ ਡੈਸਕ 04-03-2026
ਮੰਡੀ ਕਿੱਲਿਆਂਵਾਲੀ, 3 ਮਾਰਚ (ਇਕਬਾਲ ਸਿੰਘ ਸ਼ਾਂਤ)-ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਦੇ ਵਿਦਿਆਰਥੀ ਜਗਦੀਪ ਸਿੰਘ ਤੇ ਸਤਵਿੰਦਰ ਸਿੰਘ ਨੇ ਇੰਟਰ ਕਾਲਜ ਯੁਵਕ ਮੇਲੇ 2025-26 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੂਪ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਕਰਵਾਏ ਗਏ | ਕਾਲਜ ਦੇ ਪਿ੍ੰਸੀਪਲ ਡਾ. ਸੁਰਿੰਦਰ ਸਿੰਘ ਠਾਕੁਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਬੀ.ਏ.-2 ਦੇ ਵਿਦਿਆਰਥੀ ਜਗਦੀਪ ਸਿੰਘ ਨੇ ਮਿੱਟੀ ਦੇ ਖਿਡੌਣੇ ਬਣਾਉਣ 'ਚ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਬੀ.ਏ.-1 ਦੇ ਵਿਦਿਆਰਥੀ ਸਤਵਿੰਦਰ ਸਿੰਘ ਨੇ ਸ਼ਬਦ ਵਿਚਾਰ ਮੁਕਾਬਲੇ 'ਚ ਦੂਜਾ ਸਥਾਨ ਲਿਆ | ਉਨ੍ਹਾਂ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਨੈਤਿਕ ਮੁੱਲਾਂ ਨੂੰ ਅਪਣਾਉਣ ਨਾਲ ਹੀ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਸੰਭਵ ਹੈ |
ਪਿਛਲੀ ਖ਼ਬਰ ਪਿੰਡ ਲੰਬੀ ਵਿਖੇ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲ ਵਿਖੇ ਐੱਚ. ਪੀ. ਵੀ. ਵੈਕਸੀਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।