10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭਾਕਿਯੂ ਏਕਤਾ (ਉਗਰਾਹਾਂ) ਦੀ ਮੀਟਿੰਗ

ਅਜੀਤ ਡੈਸਕ 04-03-2026
ਗਿੱਦੜਬਾਹਾ, 3 ਮਾਰਚ (ਸ਼ਿਵਰਾਜ ਸਿੰਘ ਬਰਾੜ)-ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ 'ਚ 6 ਮਾਰਚ ਨੂੰ ਬਠਿੰਡਾ ਵਿਖੇ ਰੋਸ ਮੁਜ਼ਾਹਰੇ ਸੰਬੰਧੀ ਪ੍ਰੋਗਰਾਮ ਉਲੀਕਿਆ ਗਿਆ | ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ 18 ਫ਼ਰਵਰੀ ਨੂੰ ਪਿੰਡ ਜਿਉਂਦ ਵਿਖੇ ਬਠਿੰਡਾ ਪੁਲਿਸ ਵਲੋਂ ਢਾਹੇ ਗਏ ਅੰਨ੍ਹੇ ਤਸ਼ੱਦਦ ਦੀ ਜ਼ਿੰਮੇਵਾਰ ਸਿੱਧੇ ਤੌਰ 'ਤੇ ਸੂਬਾ ਸਰਕਾਰ ਹੈ | ਚੋਣਾਂ ਤੋਂ ਪਹਿਲਾਂ 'ਆਪ' ਵਲੋਂ ਕਿਹਾ ਜਾਂਦਾ ਸੀ ਕਿ ਕਿਸਾਨਾਂ ਤੇ ਔਰਤਾਂ 'ਤੇ ਤਸ਼ੱਦਦ ਨਹੀਂ ਹੋਣ ਦਿੱਤਾ ਜਾਵੇਗਾ ਤੇ ਹਰ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਵੇਗਾ, ਪਰ ਸਰਕਾਰ ਬਣਦਿਆਂ ਹੀ ਇਸ ਨੇ ਸਭ ਤੋਂ ਵੱਧ ਕਿਸਾਨਾਂ ਤੇ ਔਰਤਾਂ 'ਤੇ ਹੀ ਜ਼ੁਲਮ ਢਾਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਜਾੜ ਕੇ ਕਾਰਪੋਰੇਟ ਘਰਾਣਿਆਂ ਨੂੰ ਜ਼ਮੀਨਾਂ ਦੇਣ ਲਈ ਸਰਕਾਰ ਰਾਹ ਪੱਧਰਾ ਕਰ ਰਹੀ ਹੈ | ਕਿਸਾਨਾਂ 'ਤੇ ਜ਼ੁਲਮ ਢਾਹ ਕੇ ਸਰਕਾਰ ਪੁਲਿਸ ਰਾਹੀਂ ਸੂਬੇ ਭਰ 'ਚ ਇਕ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈ | ਉਨ੍ਹਾਂ ਕਿਹਾ ਕਿ 6 ਮਾਰਚ ਨੂੰ ਬਠਿੰਡਾ ਵਿਖੇ ਡੀ.ਸੀ ਦਫ਼ਤਰ ਅੱਗੇ ਸ਼ਾਂਤਮਈ ਰੋਸ ਧਰਨਾ ਦਿੱਤਾ ਜਾਵੇਗਾ ਤੇ ਇਸ ਸੰਬੰਧੀ ਜਥੇਬੰਦੀ ਵਲੋਂ ਪਿੰਡਾਂ ਦੇ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਬਾਜ ਸਿੰਘ ਜ਼ਿਲ੍ਹਾ ਪ੍ਰਧਾਨ ਮਜ਼ਦੂਰ ਯੂਨੀਅਨ, ਅਜੈਬ ਸਿੰਘ ਮੱਲਣ, ਇਕਬਾਲ ਸਿੰਘ, ਬਲਵਿੰਦਰ ਸਿੰਘ, ਹਰਪਾਲ ਸਿੰਘ, ਜਗਰੂਪ ਸਿੰਘ, ਗੁਰਮੀਤ ਸਿੰਘ, ਸੇਵਾ ਸਿੰਘ, ਜੋਗਿੰਦਰ ਸਿੰਘ, ਮਿੱਠਾ ਲਾਲ, ਨਾਹਰ ਸਿੰਘ, ਮੱਘਰ ਸਿੰਘ, ਬਲਜੀਤ ਸਿੰਘ, ਜਗਸੀਰ ਸਿੰਘ ਅਤੇ ਸੁਖਦੇਵ ਸਿੰਘ ਅਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਬੰਦਾ ਬਹਾਦਰ ਆਫ਼ ਗਰੁੱਪ ਕਾਲਜ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਸਥੀਆਂ ਜ਼ਮੀਨ 'ਚ ਦਬਾ ਕੇ ਬੂਟਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।