11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬਾਬਾ ਬੰਦਾ ਬਹਾਦਰ ਆਫ਼ ਗਰੁੱਪ ਕਾਲਜ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 04-03-2026
ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਕਾਲਜ ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਕਾਲਜ ਦੇ ਬੀ.ਐੱਡ, ਈ.ਟੀ.ਟੀ ਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਹੋਲੀ ਦੇ ਇਤਿਹਾਸ ਉੱਪਰ ਚਾਨਣਾ ਪਾਇਆ ਗਿਆ | ਵਿਦਿਆਰਥੀਆਂ ਵਲੋਂ ਹੋਲੀ ਦੀਆਂ ਕਵਿਤਾਵਾਂ ਵੀ ਗਾਈਆਂ ਗਈਆਂ | ਉਪਰੰਤ ਸਾਰੇ ਵਿਦਿਆਰਥੀਆਂ ਨੇ ਇਕ ਦੂਸਰੇ ਨੂੰ ਹੋਲੀ ਦਾ ਰੰਗ ਲਗਾਇਆ ਤੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ | ਕਾਲਜ ਦੇ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਸਭ ਨੂੰ ਹੋਲੀ ਦੇ ਰੰਗਾਂ ਤੇ ਉਦੇਸ਼ਾਂ ਬਾਰੇ ਦੱਸਿਆ ਤਾਂ ਜੋ ਹੋਲੀ ਦੇ ਰੰਗਾਂ ਦੇ ਵਾਂਗ ਜ਼ਿੰਦਗੀ 'ਚ ਵੀ ਹਰ ਤਰ੍ਹਾਂ ਦੇ ਰੰਗ ਭਰਨੇ ਚਾਹੀਦੇ ਹਨ | ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਐਜੂਕੇਸ਼ਨ ਕਾਲਜ ਤੇ ਨਰਸਿੰਗ ਕਾਲਜ ਦਾ ਸਮੂਹ ਸਟਾਫ਼ ਵੀ ਮੌਜੂਦ ਸੀ |
ਪਿਛਲੀ ਖ਼ਬਰ ਜੁਰਮਾਂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ - ਥਾਣਾ ਮੁਖੀ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।