11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅਧਿਆਪਕਾਂ ਨੇ ਵਿਧਾਇਕ ਅਮੋਲਕ ਸਿੰਘ ਨੂੰ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 04-03-2026
ਜੈਤੋ, 3 ਮਾਰਚ (ਗੁਰਚਰਨ ਸਿੰਘ ਗਾਬੜੀਆ)-ਲੰਬੇ ਸਮੇਂ ਤੋਂ ਸਰਕਾਰੀ ਸੇਵਾਵਾਂ ਨਿਭਾਅ ਰਹੇ ਪੱਕੇ ਅਧਿਆਪਕਾਂ ਉੱਪਰ ਟੀ.ਈ.ਟੀ ਦੀ ਬੇਲੋੜੀ ਸ਼ਰਤ ਜਬਰੀ ਥੋਪਣ ਖ਼ਿਲਾਫ਼ ਫਰੀਦਕੋਟ ਜ਼ਿਲ੍ਹੇ 'ਚ ਅਧਿਆਪਕਾਂ ਨੇ ਵਿਧਾਇਕ ਦੇ ਘਰਾਂ ਅੱਗੇ ਇਕੱਠੇ ਹੋ ਕੇ ਰੋਸ ਮੁਜ਼ਾਹਰੇ ਕੀਤੇ | ਡੀ.ਟੀ.ਐਫ ਜੈਤੋ ਦੇ ਪ੍ਰਧਾਨ ਕੁਲਵਿੰਦਰ ਸਿੰਘ ਬਰਾੜ ਤੇ ਹੋਰ ਆਗੂਆਂ ਨੇ ਦੱਸਿਆ ਕਿ 22 ਫਰਵਰੀ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਦੇ ਦਬਾਅ ਸਦਕਾ ਜਥੇਬੰਦੀਆਂ ਨੂੰ ਮਿਲੀ ਮੀਟਿੰਗ ਤੋਂ ਸਿੱਖਿਆ ਮੰਤਰੀ ਦੇ ਮੁਕਰ ਜਾਣ ਕਾਰਨ ਸੂਬੇ ਦੇ ਹਜ਼ਾਰਾਂ ਅਧਿਆਪਕਾਂ 'ਚ ਗੁੱਸੇ ਦੀ ਲਹਿਰ ਹੈ | ਉਨ੍ਹਾਂ ਆਪਣੇ ਰੋਹ ਦੇ ਪ੍ਰਗਟਾਵੇ ਲਈ ਵਿਧਾਇਕ ਅਮੋਲਕ ਸਿੰਘ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਸ਼ਰਤਾਂ ਤੇ ਨਿਯਮ ਪੂਰੇ ਕਰਕੇ ਭਰਤੀ ਹੋਏ ਤੇ 20-20 ਸਾਲ ਤੋਂ ਨੌਕਰੀ ਕਰ ਰਹੇ ਅਧਿਆਪਕਾਂ 'ਤੇ ਸੁਪਰੀਮ ਕੋਰਟ ਦਾ ਗ਼ੈਰ ਕੁਦਰਤੀ ਫ਼ੈਸਲਾ ਲਾਗੂ ਕਰ ਦੇਣਾ ਪੰਜਾਬ ਸਰਕਾਰੀ ਦੀ ਮੱਕਾਰੀ ਨੂੰ ਦਰਸਾਉਂਦਾ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਭਰਤੀ ਕੀਤੇ ਅਧਿਆਪਕਾਂ ਦੀਆਂ ਨÏਕਰੀਆਂ ਬਚਾਉਣ ਦੀ ਥਾਂ ਉਨ੍ਹਾਂ ਨੂੰ ਨÏਕਰੀਆਂ ਤੋਂ ਕੱਢਣ ਦੀ ਕਾਹਲੀ 'ਚ ਹੈ ਜੋ ਕਿ ਅਧਿਆਪਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ¢ ਇਸ ਮੌਕੇ ਕਰਨਵੀਰ ਸਿੰਘ ਝੱਖੜਵਾਲਾ, ਰਾਜਿੰਦਰ ਘਣੀਆ, ਰਾਜਪਾਲ ਸਿੰਘ, ਗੁਰਪ੍ਰੀਤ ਸਿੰਘ, ਦੇਵਰਾਜ, ਸ੍ਰੀਚੰਦ, ਰਵੀ ਕੁਮਾਰ, ਰਾਜਿੰਦਰ ਸਿੰਘ, ਜਗਤਾਰ ਸਿੰਘ ਉਦੇਸ਼ ਕੁਮਾਰ, ਗੁਰਵਿੰਦਰ ਸਿੰਘ, ਲੇਖਰਾਜ, ਗੁਰਜੀਤ ਸਿੰਘ ਈ.ਟੀ.ਯੂ, ਹਰਪਾਲ ਸਿੰਘ, ਜਗਤਾਰ ਸਿੰਘ ਅਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁੱਡ ਮੌਰਨਿੰਗ ਕਲੱਬ ਨੇ ਤੰਦਰੁਸਤ ਸਮਾਜ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਜੁਰਮਾਂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ - ਥਾਣਾ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।