11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਵਿਵੇਕ ਸਕੂਲ ਬਰਗਾੜੀ ਵਿਖੇ ਵਿਦਾਇਗੀ ਸਮਾਗਮ

ਅਜੀਤ ਡੈਸਕ 04-03-2026
ਬਰਗਾੜੀ, 3 ਮਾਰਚ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਦਸਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਸਕੂਲ ਦੇ ਨੌਵੀਂ ਜਮਾਤ ਦੇ ਬੱਚਿਆਂ ਨੇ ਦਸਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਨੌਵੀਂ ਜਮਾਤ ਦੇ ਇੰਚਾਰਜ ਰਵਨੀਤਪਾਲ ਸਿੰਘ ਤੇ ਦਸਵੀਂ ਜਮਾਤ ਦੀ ਇੰਚਾਰਜ ਭਾਵਨਾ ਪਾਸੀ ਦੀ ਦੇਖ ਰੇਖ ਹੇਠ ਸਾਰੇ ਸਮਾਗਮ ਦੀ ਤਿਆਰੀ ਕੀਤੀ ਗਈ | ਇਸ ਮੌਕੇ ਬੱਚਿਆਂ ਵਲੋਂ ਸ਼ਾਨਦਾਰ ਭੰਗੜਾ, ਗਿੱਧਾ, ਗੀਤ, ਕਵਿਤਾਵਾਂ, ਕੋਰੀਓਗਰਾਫੀ ਆਦਿ ਪੇਸ਼ ਕੀਤੇ ਗਏ ਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਕੂਲ ਚੇਅਰਮੈਨ ਡਾ. ਚਰਨਜੀਤ ਸਿੰਘ, ਹਰਜਿੰਦਰ ਸਿੰਘ, ਪਿ੍ੰਸੀਪਲ ਸੋਨੀਆ ਸੇਠੀ ਨੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਸਮੂਹ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੰਗੇ ਭਵਿੱਖ ਲਈ ਹਮੇਸ਼ਾਂ ਚੰਗੀ ਮਿਹਨਤ ਕਰਦੇ ਰਹਿਣ ਤੇ ਹਮੇਸ਼ਾਂ ਆਪਣੇ ਮਾਪਿਆਂ ਦਾ ਕਹਿਣਾ ਮੰਨਦੇ ਰਹਿਣ | ਸਮੂਹ ਬੱਚਿਆਂ ਲਈ ਵਧੀਆ ਖਾਣ ਪੀਣ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ | ਇਸ ਮੌਕੇ ਉਪ ਪਿ੍ੰਸੀਪਲ ਅਮਰਜੀਤ ਕੌਰ, ਕੋਆਰਡੀਨੇਟਰ ਗਗਨਦੀਪ ਕੌਰ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ 'ਚ ਹੋਲੀ ਮਨਾਈ ਅਗਲੀ ਖ਼ਬਰ ਦਸਮੇਸ਼ ਡੈਂਟਲ ਕਾਲਜ ਤੇ ਹਸਪਤਾਲ ਵਿਖੇ ਦੰਦਾਂ ਦਾ ਜਾਂਚ ਕੈਂਪ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।