07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬੱਕਰੀਆਂ ਚੋਰੀ ਕਰਨ ਆਏ ਚੋਰਾਂ ਨੇ ਚਰਵਾਹੇ ਦੀ ਕੀਤੀ ਕੁੱਟਮਾਰ, ਮੌਤ

ਅਜੀਤ ਡੈਸਕ 08-03-2026
ਫ਼ਰੀਦਕੋਟ, 7 ਮਾਰਚ (ਸਰਬਜੀਤ ਸਿੰਘ)-ਬੱਕਰੀਆਂ ਚਰਾ ਰਹੇ ਚਰਵਾਹੇ ਦੀ ਬੱਕਰੀਆਂ ਚੋਰੀ ਕਰਨ ਆਏ ਦੋ ਅਣਪਛਾਤੇ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰੀ ਕਰਨ ਆਏ ਵਿਅਕਤੀਆਂ ਵਲੋਂ ਚਰਵਾਹੇ ਦੀ ਇੰਨ੍ਹੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਕਿ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਵਲੋਂ ਮਿ੍ਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ 'ਤੇ ਬੱਕਰੀ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਕੰਵਰਪ੍ਰੀਤ ਸਿੰਘ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦਾ ਪਿਤਾ ਮੇਜਰ ਸਿੰਘ ਗਣਪਤੀ ਸ਼ੈਲਰ ਫ਼ਰੀਦਕੋਟ ਦੇ ਬਾਹਰ ਬੱਕਰੀਆਂ ਘੁੰਮਾ ਫਿਰਾ ਰਿਹਾ ਸੀ ਤਾਂ ਉਸ ਨੇ ਵੇਖਿਆ ਕਿ ਦੋ ਵਿਅਕਤੀ ਉਸ ਦੇ ਪਿਤਾ ਨਾਲ ਹਥੋਪਾਈ ਹੋ ਰਹੇ ਸਨ ਅਤੇ ਸੱਟਾਂ ਮਾਰ ਰਹੇ ਸਨ | ਜਦ ਉਹ ਉਨ੍ਹਾਂ ਵੱਲ ਭੱਜਿਆ ਤਾਂ ਦੋਵੇਂ ਕਥਿਤ ਦੋਸ਼ੀ ਮੌਕੇ ਤੋਂ ਭੱਜ ਗਏ ਅਤੇ ਉਸ ਦੇ ਪਿਤਾ ਦੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਵਲੋਂ ਆਪਣੇ ਪਿਤਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਦਾਖਲ ਕਰਵਾਇਆ ਜਿੱਥੇ ਉਨ੍ਹਾਂ ਦੀ ਗੰਭੀਰ ਸੱਟਾਂ ਦੇ ਚੱਲਦਿਆਂ ਮੌਤ ਹੋ ਗਈ |
ਇੰਸਪੈਕਟਰ ਸੁਖਦਰਸ਼ਨ ਸ਼ਰਮਾ ਐਸ. ਐਚ. ਓ. ਥਾਣਾ ਸਿਟੀ-2 ਫ਼ਰੀਦਕੋਟ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਲੜਕੇ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਦੋ ਵਿਅਕਤੀਆਂ ਖ਼ਿਲਾਫ਼ ਕਤਲ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਤਲਾਂ ਦੀ ਭਾਲ ਲਈ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ ਅਗਲੀ ਖ਼ਬਰ ਸਰਸਵਤੀ ਸਕੂਲ ਦੇ ਵਿਦਿਆਰਥੀ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।