02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 29-03-2026
• ਖ਼ਾਦਾਂ ਦੀ ਘਾਟ ਅਤੇ ਕਣਕ ਦੇ ਸੀਜ਼ਨ ਦੀ ਤਿਆਰੀ ਸੰਬੰਧੀ ਹੋਈਆਂ ਵਿਚਾਰਾਂ
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਖੇਤੀਬਾੜੀ ਮੰਤਰੀ ਵਲੋਂ ਵਿਧਾਇਕ ਕਾਕਾ ਬਰਾੜ ਤੇ ਹੋਰ ਆਗੂਆਂ ਨਾਲ ਕਣਕ ਦੀ ਫ਼ਸਲ ਦੇ ਸੀਜ਼ਨ ਦੀਆਂ ਤਿਆਰੀਆਂ ਅਤੇ ਮੌਜੂਦ ਹਾਲਾਤਾਂ ਦੇ ਮੱਦੇਨਜ਼ਰ ਖ਼ਾਦਾਂ ਦੀ ਘਾਟ ਬਾਰੇ ਚਰਚਾ ਕੀਤੀ | ਇਸ ਮੌਕੇ ਸੀਡ, ਪੈਸਟੀਸਾਈਡ ਅੇ ਫਰਟੇਲਾਈਜ਼ਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਨੀਆਂ ਵਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕਿਸਾਨਾਂ ਨੂੰ ਖ਼ਾਦ ਦੀ ਘਾਟ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਅਤੇ ਕਿਸਾਨਾਂ, ਆੜ੍ਹਤੀਆਂ ਤੇ ਦੁਕਾਨਦਾਰਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਜਾਣੂ ਕਰਵਾਇਆ ਤੇ ਮੰਗ ਪੱਤਰ ਦਿੱਤਾ | ਸ. ਖੁੱਡੀਆਂ ਨੇ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵੀ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਸੀਜ਼ਨ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕਰ ਰਹੀ ਹੈ | ਇਸ ਮੌਕੇ ਇਕਬਾਲ ਸਿੰਘ ਵੜਿੰਗ ਪ੍ਰਧਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ, ਸੰਦੀਪ ਸ਼ਰਮਾ, ਗੁਰਜੀਤ ਸਿੰਘ, ਰਾਜਦੀਪ ਸਿੰਘ ਕੋਟਲੀ, ਉਪਕਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜੈਤੋ ਵਿਖੇ ਰੈਲੀ 31 ਮਾਰਚ ਨੂੰ -ਕੋਟਸੁਖੀਆ, ਲਾਲੀ ਬਾਦਲ ਅਗਲੀ ਖ਼ਬਰ ਅਲਾਇੰਸ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ 'ਆਕਾਂਕਸ਼ਯੇਨ' ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।