02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਾਲਾਨਾ ਪ੍ਰੀਖਿਆਵਾਂ 'ਚੋਂ ਸੌ ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 29-03-2026
ਸਾਦਿਕ, 28 ਮਾਰਚ (ਆਰ. ਐਸ. ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਸਮੇਂ ਐਲਾਨੇ ਗਏ ਸਾਲਾਨਾ ਇਮਤਿਹਾਨਾਂ ਦੇ ਨਤੀਜਿਆਂ ਵਿਚ ਸਾਰੀਆਂ ਜਮਾਤਾਂ ਦੇ ਬੱਚਿਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਸਰਪੰਚ ਬਲਜਿੰਦਰ ਸਿੰਘ ਅÏਲਖ ਅਤੇ ਸਮੂਹ ਗ੍ਰਾਮ ਪੰਚਾਇਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਪੰਜਵੀਂ ਜਮਾਤ ਦੇ ਇੰਚਾਰਜ ਆਸ਼ਾ ਰਾਣੀ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਕੁੱਲ 33 ਬੱਚਿਆਂ ਨੇ ਇਮਤਿਹਾਨ ਦਿੱਤਾ ਜਿਨ੍ਹਾਂ ਵਿਚੋਂ ਚਾਰ ਬੱਚਿਆਂ ਨਿਸ਼ਾਨ ਸਿੰਘ, ਮੰਨਤ, ਮਨਮੀਤ ਕੌਰ ਅਤੇ ਸਿਮਰਨ ਕੌਰ ਨੇ ਪੰਜ ਸੌ ਵਿਚੋਂ ਪੰਜ ਸੌ ਅੰਕ ਪ੍ਰਾਪਤ ਕੀਤੇ ਹਨ | ਸਕੂਲ ਮੁਖੀ ਮਨਜੀਤ ਸਿੰਘ ਨੇ ਸਾਰੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਅÏਲਖ ਦੀਪ ਸਿੰਘ ਵਾਲਾ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਸਕੂਲ ਸਟਾਫ ਨੂੰ ਅਪੀਲ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਵੇ ਅਤੇ ਜੇਕਰ ਖੇਡਾਂ ਲਈ ਕਿਸੇ ਤਰਾਂ ਦੀ ਕੋਈ ਜ਼ਰੂਰਤ ਹੋਵੇ ਤਾਂ ਬੇਝਿਜਕ ਦੱਸਿਆ ਜਾਵੇ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁਕੇਸ਼ ਕੁਮਾਰ, ਆਇਨਾ ਰਾਣੀ, ਸਰਬਜੀਤ ਕੌਰ ਗਹਿਰੀ, ਵਰਿੰਦਰ ਕੁਮਾਰ, ਰੁਪਿੰਦਰ ਕੌਰ, ਗੁਰਬਿੰਦਰ ਕੌਰ, ਸੁਖਜਿੰਦਰ ਸਿੰਘ, ਹਰਜਿੰਦਰ ਸਿੰਘ, ਰਾਜੂ ਸਿੰਘ, ਰਵਿੰਦਰ ਸਿੰਘ ਐਸ ਐਮ ਸੀ ਕਮੇਟੀ ਮੈਂਬਰ ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ 6ਵੀਂ ਜਮਾਤ ਲਈ ਨਵੋਦਿਆ ਵਿਦਿਆਲਿਆ ਦਾਖ਼ਲਾ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਗੋਂਦਾਰਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।