03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਪ੍ਰਾਇਮਰੀ ਸਕੂਲ ਦੇ ਹੁਸ਼ਿਆਰ ਬੱਚਿਆਂ ਦਾ ਕੀਤਾ ਸਨਮਾਨ

ਸਰਕਾਰੀ ਪ੍ਰਾਇਮਰੀ ਸਕੂਲ ਦੌਧਰ ਗਰਬੀ ਵਿਖੇ ਪੁਜ਼ੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ | ਤਸਵੀਰ : ਸੰਜੀਵ ਕੋਛੜ <br/> 29-03-2026
ਬੱਧਨੀ ਕਲਾਂ, 28 ਮਾਰਚ (ਸੰਜੀਵ ਕੋਛੜ)-ਸਰਕਾਰੀ ਪ੍ਰਾਇਮਰੀ ਸਕੂਲ ਦੌਧਰ ਗਰਬੀ ਵਿਖੇ ਸਾਲਾਨਾ ਪ੍ਰੀਖਿਆ ਨਤੀਜਿਆਂ ਮੌਕੇ ਸਮਾਜ-ਸੇਵੀ ਸੰਸਥਾ ਮੇਹਰ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੌਧਰ ਵਲੋਂ ਪਹਿਲੀ ਤੋਂ ਪੰਜਵੀਂ ਕਲਾਸ ਦੇ ਬੱਚਿਆਂ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਕੂਲ ਬੈਗ, ਲੰਚ ਬਾਕਸ, ਰਜਿਸਟਰ, ਕਾਪੀਆਂ, ਪਾਣੀ ਵਾਲੀ ਬੋਤਲ, ਪਿੰਨ, ਜੁਮੈਂਟਰੀ ਬਾਕਸ ਤੋਂ ਇਲਾਵਾ ਪੜ੍ਹਾਈ ਲਿਖਾਈ ਨਾਲ ਸਬੰਧਿਤ ਸਮਗਰੀ ਤਕਸੀਮ ਕੀਤੀ ਗਈ | ਉਕਤ ਸਾਦੇ ਤੇ ਪ੍ਰਭਾਵਸ਼ਾਲੀ ਸਿੱਖਿਆ ਸਮਾਗਮ ਮੌਕੇ ਸਰਪੰਚ ਜਗਜੀਤ ਸਿੰਘ ਬਰਾੜ, ਸਰਪੰਚ ਸੁਖਦੀਪ ਸਿੰਘ ਸਿੱਧੂ ਸੀਪਾ ਦੌਧਰ, ਮੁੱਖ ਅਧਿਆਪਕ ਗੁਰਪ੍ਰੀਤ ਸਿੰਘ, ਬਲਵੀਰ ਸਿੰਘ ਚੌਂਕੀ ਇੰਚਾਰਜ ਲੋਪੋ ਵਲੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 15 ਬੱਚਿਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਇਸ ਕਾਰਜ ਦੀ ਭਰਪੂਰ ਸਰਾਹਨਾ ਕੀਤੀ ਗਈ | ਇਸ ਮੌਕੇ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਅਤੇ ਕਲੱਬ ਮੈਂਬਰ ਡਾ. ਕਰਮਜੀਤ ਸਿੰਘ ਦੌਧਰ ਵਲੋਂ ਸਨਮਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਉਮੀਦ ਕਰਦੇ ਹਾਂ ਕਿ ਇਹ ਬੱਚੇ ਭਵਿੱਖ ਵਿਚ ਵੀ ਪੜ੍ਹਾਈ ਵਿਚ ਹੋਰ ਵਧੇਰੇ ਮੰਜ਼ਲਾਂ ਨੂੰ ਛੰੂਹਦੇ ਹੋਏ ਆਪਣੇ ਪਿੰਡ, ਮਾਪਿਆਂ ਅਤੇ ਸਕੂਲ ਦਾ ਨਾਂਅ ਚਮਕਾਉਣਗੇ | ਇਸ ਮੌਕੇ ਬੱਚੀ ਅਵਨੀਤ ਕੌਰ ਵਲੋਂ ਪੜ੍ਹਾਈ ਲਿਖਾਈ ਨਾਲ ਸਬੰਧਿਤ ਬੋਲੀ ਕਵਿਤਾ ਨੂੰ ਇਕੱਤਰਤਾ ਵਲੋਂ ਖੂਬ ਪਸੰਦ ਕੀਤਾ ਗਿਆ | ਇਸ ਮੌਕੇ ਅਧਿਆਪਕ ਗੁਰਮੀਤ ਸਿੰਘ, ਕੁਲਦੀਪ ਸਿੰਘ ਸਿੱਧੂ (ਕੀਪਾ) ਕਲੱਬ ਮੈਂਬਰ, ਬਚਿੱਤਰ ਸਿੰਘ ਖਾਲਸਾ, ਗੁਰਦੀਪ ਸਿੰਘ ਬਰਾੜ, ਗੁਰਜਿੰਦਰ ਸਿੰਘ ਗੋਗਾ, ਅਧਿਆਪਕ ਹਰਜੀਤ ਸਿੰਘ, ਟੀਚਰ ਦਵਿੰਦਰ ਕੌਰ, ਟੀਚਰ ਅਮਨਦੀਪ ਕੌਰ ਤੋਂ ਇਲਾਵਾ ਪਤਵੰਤੇ ਸੱਜਣਾਂ 'ਚ ਸ਼ਿੰਗਾਰਾ ਸਿੰਘ ਮੈਂਬਰ ਪੰਚਾਇਤ, ਜਗਰੂਪ ਸਿੰਘ, ਡਾ. ਜਗਦੀਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਾਪੇ ਅਤੇ
ਪਿਛਲੀ ਖ਼ਬਰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਕਾਰਗੁਜ਼ਾਰੀ ਹਲਕੇ ਵਿਚ ਛੱਡ ਰਹੀ ਹੈ ਵੱਖਰੀ ਛਾਪ <br/> ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਵਲੋਂ ਦੋ ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।