15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੀਬੀ ਰਾਣੀ ਕੌਰ ਇਸਤਰੀ ਵਿੰਗ ਤਰਨਾ ਦਲ ਜ਼ਿਲ੍ਹਾ ਫ਼ਰੀਦਕੋਟ ਦੀ ਜਥੇਦਾਰਨੀ ਨਿਯੁਕਤ

ਅਜੀਤ ਡੈਸਕ 12-04-2026
ਸਾਦਿਕ, 11 ਅਪ੍ਰੈਲ (ਆਰ. ਐਸ. ਧੁੰਨਾ)-ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਦੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵਲੋਂ ਰਾਣੀ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਸਾਦਿਕ ਨੂੰ ਇਸਤਰੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਜਥੇਦਾਰਨੀ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ ਨਿਯੁਕਤ ਜਥੇਦਾਰਨੀ ਰਾਣੀ ਕੌਰ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪੰਥ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਥ ਦਾ ਪ੍ਰਚਾਰ 'ਤੇ ਪੰਥ ਦੇ ਕਾਰਜ ਗੁਰ ਮਰਿਆਦਾ ਅਨੁਸਾਰ ਨੇਪਰੇ ਚਾੜਨਗੇ | ਇਸ ਮੌਕੇ ਬਲਜਿੰਦਰ ਸਿੰਘ ਖਾਲਸਾ, ਮਲਕੀਤ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਜਾਪਤ ਸਮਾਜ ਵਲੋਂ ਤਮੰਨਾ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਪੰਜਗਰਾੲੀਂ ਕਲਾਂ ਦੇ ਡੇਰਾ ਠਾਣੇ ਵਾਲਾ ਵਿਖੇ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।