17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪ੍ਰਜਾਪਤ ਸਮਾਜ ਵਲੋਂ ਤਮੰਨਾ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ

ਅਜੀਤ ਡੈਸਕ 12-04-2026
ਕੋਟਕਪੂਰਾ, 11 ਅਪੈ੍ਰਲ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿਚੋਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਜ਼ਿਲ੍ਹਾ ਫ਼ਰੀਦਕੋਟ ਦੀ ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਪੁੱਤਰੀ ਨਰਿੰਦਰ ਕੁਮਾਰ ਪ੍ਰਜਾਪਤੀ ਨੇ 600 ਵਿਚੋਂ 600 ਅੰਕਾਂ ਨਾਲ ਸੂਬੇ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪ੍ਰਜਾਪਤ ਕੁਮਹਾਰ ਮਹਾਂਸੰਘ ਪੰਜਾਬ ਦੇ ਸੂਬਾਈ ਚੀਫ਼ ਜਨਰਲ ਸਕੱਤਰ ਪਵਨ ਪ੍ਰਜਾਪਤੀ ਨੇ ਸਕੂਲ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥਣ ਸਮੇਤ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ ਨਾਲ ਹੀ ਸੰਘ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਹੈ | ਪ੍ਰਜਾਪਤੀ ਸਮਾਜ ਦੇ ਪੰਜਾਬ ਭਰ ਦੇ ਆਗੂਆਂ ਨੇ ਇਸ ਖ਼ੁਸ਼ੀ ਦੇ ਮੌਕੇ 'ਤੇ ਤਮੰਨਾਂ ਨੂੰ ਮੁਬਾਰਕਬਾਦ ਦਿੱਤੀ ਹੈ |
ਪਿਛਲੀ ਖ਼ਬਰ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ, ਆਈ. ਜੀ. ਨਿਲਾਂਬਰੀ ਜਗਦਲੇ ਅਤੇ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਟਿੱਲਾ ਬਾਬਾ ਫ਼ਰੀਦ... ਅਗਲੀ ਖ਼ਬਰ ਬੀਬੀ ਰਾਣੀ ਕੌਰ ਇਸਤਰੀ ਵਿੰਗ ਤਰਨਾ ਦਲ ਜ਼ਿਲ੍ਹਾ ਫ਼ਰੀਦਕੋਟ ਦੀ ਜਥੇਦਾਰਨੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।