17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ, ਆਈ. ਜੀ. ਨਿਲਾਂਬਰੀ ਜਗਦਲੇ ਅਤੇ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 12-04-2026
ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਥਾਨਕ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਅੱਜ ਕਮਿਸ਼ਨਰ ਫ਼ਰੀਦਕੋਟ ਕੰਵਲਪ੍ਰੀਤ ਕੌਰ ਬਰਾੜ, ਆਈ.ਜੀ. ਫ਼ਰੀਦਕੋਟ ਨਿਲਾਂਬਰੀ ਜਗਦਲੇ ਅਤੇ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਨਤਮਸਤਕ ਹੋਏ | ਇਨ੍ਹਾਂ ਅਧਿਕਾਰੀਆਂ ਦਾ ਟਿੱਲਾ ਬਾਬਾ ਫ਼ਰੀਦ ਵਿਖੇ ਪੁਹੰਚਣ 'ਤੇ ਬਾਬਾ ਫ਼ਰੀਦ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਵਲੋਂ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ | ਹੈੱਡ ਗ੍ਰੰਥੀ ਵਲੋਂ ਸਿਰੋਪਾਉ ਪਾ ਕੇ ਅਤੇ ਬਾਬਾ ਫ਼ਰੀਦ ਸੰਸਥਾਵਾਂ ਵਲੋਂ ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ ਅਤੇ ਨਰਿੰਦਰਪਾਲ ਸਿੰਘ ਬਰਾੜ ਨੇ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵ. ਇੰਦਰਜੀਤ ਸਿੰਘ ਖ਼ਾਲਸਾ ਦੀਆਂ ਬਾਬਾ ਫ਼ਰੀਦ ਜੀ ਦੀ ਜੀਵਨੀ 'ਤੇ ਲਿਖਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ | ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ, ਆਈ.ਜੀ. ਨਿਲਾਂਬਰੀ ਜਗਦਲੇ ਅਤੇ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਉਹ ਬਾਬਾ ਫ਼ਰੀਦ ਜੀ ਦੇ ਇਸ ਪਾਵਨ ਅਸਥਾਨ 'ਤੇ ਆ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ ਤੇ ਉਹ ਬਹੁਤ ਹੀ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦਾ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ |
ਪਿਛਲੀ ਖ਼ਬਰ ਹੈਪੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪੰਜਾਬ ਮੈਰਿਟ ਸੂਚੀ 'ਚ ਅਗਲੀ ਖ਼ਬਰ ਪ੍ਰਜਾਪਤ ਸਮਾਜ ਵਲੋਂ ਤਮੰਨਾ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।