17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਜ਼ਿਲ੍ਹੇ ਦੀਆਂ ਨਗਰ ਕੌਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ

ਅਜੀਤ ਡੈਸਕ 12-04-2026
ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਪੂਨਮਦੀਪ ਕੌਰ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੀਆਂ ਤਿੰਨ ਨਗਰ ਕੌਂਸਲਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ 'ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ 'ਤੇ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿਚ ਕਰ ਲੈਣ | ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ 'ਤੇ 07 ਦਿਨਾਂ ਦੀ ਮਿਆਦ ਨਿਰਧਾਰਤ ਕੀਤੀ ਗਈ ਹੈ, ਜੋ ਕਿ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 (ਦੋਵੇਂ ਦਿਨ ਸਮੇਤ) ਤੱਕ ਰਹੇਗੀ | ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ 20 ਅਪ੍ਰੈਲ ਅਤੇ 21 ਅਪ੍ਰੈਲ 2026 ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ 2026 ਤੱਕ ਕਰ ਦਿੱਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 05 ਮਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਇਹ ਜ਼ਿਲ੍ਹੇ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੋਵੇਗੀ | ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ ਯੋਗਤਾ ਮਿਤੀ 23 ਅਪ੍ਰੈਲ 2026 ਨਿਰਧਾਰਤ ਕੀਤੀ ਗਈ ਹੈ | ਇਸ ਤਾਰੀਖ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹਰ ਵਿਅਕਤੀ ਵੋਟਰ ਵਜੋਂ ਦਰਜ ਹੋਣ ਲਈ ਯੋਗ ਹੋਵੇਗਾ | ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ ਫਾਰਮ ( ਫਾਰਮ-7, 8 ਅਤੇ 9) ਸਬੰਧਿਤ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿਚ ਉਪਲਬੱਧ ਹੋਣਗੇ |
ਪਿਛਲੀ ਖ਼ਬਰ ਸੇਵਾ ਮੁਕਤ ਪਟਵਾਰੀ, ਕਾਨੂੰਗੋ ਤੇ ਨਾਇਬ ਤਹਿਸੀਲਦਾਰਾਂ ਦੀ ਜ਼ਿਲ੍ਹਾ ਪੱਧਰੀ ਸਾਂਝ ਮਿਲਣੀ ਹੋਈ ਅਗਲੀ ਖ਼ਬਰ ਅਰਸ਼ਪ੍ਰੀਤ ਕੌਰ ਨੇ ਬੋਰਡ ਨਤੀਜੇ ਦੀ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।