17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਸ਼ਵ ਸਿੱਖ ਕੌਂਸਲ ਯੂ. ਐੱਸ. ਏ. ਵਲੋਂ ਸਕੂਲੀ ਬੱਚਿਆਂ ਦਾ ਸਨਮਾਨ

ਅਜੀਤ ਡੈਸਕ 12-04-2026
ਪੰਜਗਰਾੲੀਂ ਕਲਾਂ, 11 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਵਿਸ਼ਵ ਸਿੱਖ ਕੌਂਸਲ ਯੂ.ਐੱਸ.ਏ. ਵਲੋਂ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ ਵਿਖੇ ਸਕੂਲ ਪ੍ਰਬੰਧਕ ਚਰਨਜੀਤ ਕੌਰ ਦੀ ਅਗਵਾਈ ਹੇਠ ਸਕੂਲ ਬੱਚਿਆਂ ਦੇ ਸਨਮਾਨ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕੌਂਸਲ ਦੀ ਪੰਜਾਬ ਇਕਾਈ ਦੇ ਮੁੱਖ ਸੇਵਾਦਾਰ ਗੁਰਨੇਕ ਸਿੰਘ ਖਾਲਸਾ ਵਲੋਂ ਖ਼ਾਲਸਾ ਪੰਥ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਵਿਦਿਅਕ ਮੁਕਾਬਲਿਆਂ ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਮੈਡਲਾਂ ਅਤੇ ਸਕੂਲੀ ਬੈਗ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਜਾਬੀ ਵਿਰਸਾ ਦੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਖਾਲਸਾ ਸਿਵੀਆਂ ਵਾਲੇ, ਗਿਆਨੀ ਕੁਲਵੰਤ ਸਿੰਘ ਢਿੱਲਵਾਂ, ਰਾਜਵਿੰਦਰ ਸਿੰਘ, ਭਗਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਦੁਲਾਰੀ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਅੱਗ ਲੱਗਣ ਕਾਰਨ ਖੇਤ 'ਚ ਖੜ੍ਹੀ ਚਾਰ ਏਕੜ ਦੇ ਕਰੀਬ ਕਣਕ ਸੜ ਕੇ ਹੋਈ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।