18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ. ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-04-2026
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟਸ ਅਧੀਨ ਸਥਾਨਕ ਫ਼ਿਰੋਜ਼ਪੁਰ ਰੋਡ ਸਥਿਤ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਦਾ ਸੈਸ਼ਨ 2024-26 ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਨਤੀਜਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਊਸ਼ਾ ਰਾਣੀ ਨੇ ਦੱਸਿਆ ਕਿ ਇਸ ਨਤੀਜੇ ਵਿਚ ਸੌ ਪ੍ਰਤੀਸ਼ਤ ਵਿਦਿਆਰਥੀ ਮੈਰਿਟ ਵਿਚ ਆਏ ਹਨ ਅਤੇ ਉਨ੍ਹਾਂ ਦੇ ਅੰਕ 85 ਪ੍ਰਤੀਸ਼ਤ ਤੋਂ ਵੱਧ ਹਨ | ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿਚ ਗੁਰਵਿੰਦਰ ਸਿੰਘ, ਜਸਦੀਪ ਕੌਰ, ਕੁਨਿਕਾ, ਨਵਕਿਰਨ ਕੌਰ, ਸ਼ੀਨਮ ਰਾਣੀ ਅਤੇ ਸਿਫਤ ਅਰੋੜਾ ਨੇ 268/300 (89.33 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪਹਿਲਾ, ਅਰਜੁਨ, ਖੁਸ਼ਵੀਰ ਕੌਰ, ਪ੍ਰਾਨਿਕਾ, ਤਨੂ ਤੇ ਸੁਖਵੀਰ ਕੌਰ ਨੇ 267/300 (89 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਖੁਸ਼ਪ੍ਰੀਤ ਕੌਰ, ਹਰਪ੍ਰੀਤ ਕੌਰ, ਮੰਜੋਲਿਕਾ, ਰਮਨਦੀਪ ਕੌਰ, ਸ਼ੁਬਰਾ, ਹਰਪ੍ਰੀਤ ਕੌਰ ਨੇ 266/300 (88.67 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਇਸ ਨਤੀਜੇ ਲਈ ਸਾਰੇ ਸਟਾਫ਼ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ | ਕਾਲਜ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ, ਡਾਇਰੈਕਟਰ ਡਾ. ਸਪਨਾ ਪਰੂਥੀ ਤੇ ਜਰਨਲ ਸਕੱਤਰ ਰਾਕੇਸ਼ ਪਰੂਥੀ ਨੇ ਕਾਰਜਕਾਰੀ ਪਿ੍ੰਸੀਪਲ ਊਸ਼ਾ ਰਾਣੀ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਾਲਜ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਹੈਂਡਬਾਲ ਟੂਰਨਾਮੈਂਟ 'ਚ ਮਿਮਿਟ ਕਾਲਜ ਦੇ ਲੜਕੇ ਤੇ ਲੜਕੀਆਂ ਨੇ ਜਿੱਤੀਆਂ ਟਰਾਫ਼ੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।