18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੇਂਦਰੀ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 12-04-2026
ਫ਼ਰੀਦਕੋਟ, 11 ਅਪ੍ਰੈਲ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਭਿਵਮ ਤੇਜ ਸਿੰਗਲਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਲਖਵਿੰਦਰ ਸਿੰਘ ਪੁੱਤਰ ਮਨਕੀਤ ਸਿੰਘ ਅਤੇ ਹਵਾਲਾਤੀ ਬਲਰਾਮ ਸਿੰਘ ਪੁੱਤਰ ਕਰਨੈਲ ਸਿੰਘ ਪਾਸੋਂ ਇਕ-ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਇੰਦਰਜੀਤ ਸ਼ਰਮਾ ਜੈਤੋ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਆਨਲਾਈਨ ਇਲਾਜ ਦੇ ਨਾਂਅ 'ਤੇ ਠੱਗੀ, ਔਰਤ ਨਾਲ ਲੱਖਾਂ ਦੀ ਧੋਖਾਧੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।