18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਾਇਮਰੀ ਸਕੂਲਾਂ ਦੇ ਕੇਸਾਧਾਰੀ ਬੱਚਿਆਂ ਦਾ ਸਨਮਾਨ

ਅਜੀਤ ਡੈਸਕ 12-04-2026
ਪੰਜਗਰਾੲੀਂ ਕਲਾਂ, 11 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਵਲੋਂ ਬੱਚਿਆਂ ਅੰਦਰ ਕੇਸ ਪਿਆਰ ਮੁਹਿੰਮ ਤਹਿਤ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 30 ਬੱਚਿਆਂ ਨੂੰ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ ਔਲਖ ਨੇ ਬੱਚਿਆਂ ਨੂੰ ਕੇਸਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਸਿੱਖ ਕੌਮ ਵਲੋਂ ਕੀਤੀਆਂ ਲਾਸਾਨੀ ਕੁਰਬਾਨੀਆਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਕ ਸਿੰਘ ਬਰਾੜ, ਗੁਰੂ ਨਾਨਕ ਦੇਵ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ. ਬਲਦੇਵ ਸਿੰਘ ਭੋਲਾ, ਚੰਦ ਸਿੰਘ ਬਰਾੜ, ਸਰਪੰਚ ਕੇਵਲ ਸਿੰਘ, ਸਰਪੰਚ ਜਸਵਿੰਦਰ ਸਿੰਘ, ਐਸ.ਡੀ.ਓ. ਭੁਪਿੰਦਰ ਸਿੰਘ ਬਰਾੜ, ਬਲਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ ਬੱਬਲੀ ਗਿੱਲ, ਸਾਬਕਾ ਪੰਚ ਦੁੱਲਾ ਸਿੰਘ, ਸੁਖਦਰਸ਼ਨ ਸਿੰਘ ਗਿੱਲ, ਬੂਟਾ ਸਿੰਘ ਗਿੱਲ, ਕੋਮਲ ਸਿੰਘ, ਰਾਜਵਿੰਦਰ ਸਿੰਘ ਰਾਜੂ, ਅੰਗਰੇਜ਼ ਸਿੰਘ ਬਰਾੜ, ਸਰਪੰਚ ਮੰਦਰ ਸਿੰਘ, ਮੁੱਖ ਅਧਿਆਪਕ ਧਰਮਹਿੰਦਰ ਸਿੰਘ ਡੋਡ, ਸ਼ਿੰਦਰਪਾਲ ਕੱਕੜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮੂਹਿਕ ਵਿਆਹਾਂ ਸੰਬੰਧੀ ਹੀਰੇ ਵੈਲਫ਼ੇਅਰ ਕਲੱਬ ਦੀ ਇਕੱਤਰਤਾ ਹੋਈ ਅਗਲੀ ਖ਼ਬਰ ਟਾਈਪਿਸਟ ਯੂਨੀਅਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।