19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਕਾਬੂ

ਅਜੀਤ ਡੈਸਕ 12-04-2026
ਫ਼ਰੀਦਕੋਟ, 11 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਅਰਾਈਆਂਵਾਲਾ ਤੋਂ ਬੁਰਜ ਮਸਤਾਂ ਜਾ ਰਹੇ ਸਨ ਤਾਂ ਰਸਤੇ ਵਿਚ ਰਵੀ ਉਰਫ਼ ਕਾਲਾ ਪੁੱਤਰ ਪਾਲ ਸਿੰਘ ਵਾਸੀ ਅਰਾਈਆਂਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਚਿੱਟੇ ਰੰਗ ਦੀਆਂ ਪਾਬੰਦੀਸ਼ੂਦਾ ਨਸ਼ੇ ਦੀਆਂ ਗੋਲੀਆ ਬਰਾਮਦ ਕੀਤੀਆਂ ਗਈਆਂ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਵਲੋਂ ਪਿੰਡ ਬੇਗੂਵਾਲਾ ਤੋਂ ਅਵਿਨਾਸ਼ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਅਰਾਈਆਂਵਾਲਾ ਕਲਾ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 10 ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਬਰਾਮਦ ਕੀਤੀਆਂ |
ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਸ਼ੀਲ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਬਿੱਲਾ ਸਿੰਘ ਪੁੱਤਰ ਅਮਾਨਤ ਸਿੰਘ ਵਾਸੀ ਅਰਾਈਆਂਵਾਲਾ ਕਲਾਂ ਨੂੰ ਕਥਿਤ ਤੌਰ 'ਤੇ 10 ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਮûਰਾ ਕਿਸ਼ਤੀ ਹਾਦਸੇ 'ਚ ਮਰਨ ਵਾਲੇ ਵਿਅਕਤੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਨੈਸ਼ਨਲ ਯੂਥ ਕਲੱਬ ਅਤੇ ਸੁਰ ਆਂਗਨ ਦਾ ਪ੍ਰੋਗਰਾਮ 'ਜਸ਼ਨ-ਏ-ਵਿਸਾਖੀ' ਯਾਦਗਰੀ ਹੋ ਨਿਬੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।