03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਰਘਬੀਰ ਸਿੰਘ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬੁਲਾਰੇ ਨਿਯੁਕਤ

ਅਜੀਤ ਡੈਸਕ 14-04-2026
ਫ਼ਰੀਦਕੋਟ, 13 ਅਪ੍ਰੈਲ (ਸਟਾਫ਼ ਰਿਪੋਰਟਰ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮਨਜ਼ੂਰੀ ਅਨੁਸਾਰ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੀ ਜਾਰੀ ਕੀਤੀ ਗਈ 51 ਮੈਂਬਰੀ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ 'ਚ ਕਾਂਗਰਸੀ ਆਗੂ ਰਘਬੀਰ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸਪੋਕਸਮੈਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਰਦੀਪ ਸਿੰਘ ਕਿੰਗਰਾ, ਬਲਜੀਤ ਸਿੰਘ ਗੋਰਾ, ਅਮਰਜੀਤ ਸਿੰਘ ਜੱਜ, ਡਾ. ਉਪਿੰਦਰ ਸਿੰਘ ਬੂੜ ਸਿੰਘ ਹਸਪਤਾਲ, ਚਰਨਜੀਤ ਸ਼ਰਮਾ ਮੀਤ ਪ੍ਰਧਾਨ, ਹਰਦੀਪ ਸਿੰਘ ਸ਼ੋਸਲ ਮੀਡੀਆ ਜ਼ਿਲ੍ਹਾ ਇੰਚਾਰਜ, ਜਸਪਾਲ ਸਿੰਘ ਬਰਾੜ ਸਾਬਕਾ ਮੈਂਬਰ ਪੰਚਾਇਤ, ਰੇਸ਼ਮ ਸਿੰਘ ਗਿੱਲ, ਸ਼ਿਵਰਾਜ ਸਿੰਘ ਸਾਦਿਕ ਸਾਬਕਾ ਸਰਪੰਚ, ਗਿੰਦਰਜੀਤ ਸਿੰਘ ਸੇਖੋਂ, ਰਣਜੀਤ ਸਿੰਘ ਭੋਲੂਵਾਲਾ, ਜਲੌਰ ਸਿੰਘ ਬਰਾੜ, ਹਰਬੰਸ ਲਾਲ ਸ਼ਰਮਾ, ਗੁਰਮੇਲ ਸਿੰਘ ਬਾਸੀ ਨੇ ਵਧਾਈ ਦਿੱਤੀ ਹੈ | ਵਿਸ਼ੇਸ਼ ਗੱਲਬਾਤ ਦੌਰਾਨ ਰਘਬੀਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾ ਕੇ ਕਾਂਗਰਸ ਪਾਰਟੀ ਦੇ ਪ੍ਰੋਗਰਾਮ ਨੂੰ ਦਿਨ-ਰਾਤ ਇਕ ਕਰਕੇ ਲੋਕਾਂ ਤੱਕ ਲੈ ਕੇ ਜਾਣਗੇ | ਉਨ੍ਹਾਂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ ਪਿੰਡ ਡੋਡ ਵਿਖੇ ਪੌਣੇ ਚਾਰ ਏਕੜ ਕਣਕ ਤੇ 5 ਏਕੜ ਕਣਕ ਦਾ ਨਾੜ ਸੜਿਆ ਅਗਲੀ ਖ਼ਬਰ ਮਾਰਕੀਟ ਕਮੇਟੀ ਸਾਦਿਕ ਅਧੀਨ ਪੈਂਦੀਆਂ ਮੰਡੀਆਂ 'ਚ ਪੁੱਜੀ 5 ਲੱਖ ਗੱਟੇ ਤੋਂ ਉੱਪਰ ਕਣਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।