04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਵੇਕ ਸਕੂਲ ਬਰਗਾੜੀ ਦੇ ਪੰਜਵੀਂ ਤੇ ਅੱਠਵੀਂ ਜਮਾਤ ਦੇ ਅੱਵਲ ਬੱਚੇ ਸਨਮਾਨਿਤ

ਅਜੀਤ ਡੈਸਕ 14-04-2026
ਬਰਗਾੜੀ, 13 ਅਪ੍ਰੈਲ (ਲਖਵਿੰਦਰ ਸ਼ਰਮਾ)-ਵਿਵੇਕ ਸਕੂਲ ਬਰਗਾੜੀ ਦੇ ਪੰਜਵੀਂ ਤੇ ਅੱਠਵੀਂ ਜਮਾਤ ਦੇ ਬੱਚਿਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਕੂਲ ਦੀ ਪੰਜਵੀਂ ਜਮਾਤ ਦੀ ਸੁਖਲੀਨ ਕੌਰ, ਖੁਸ਼ਵੀਰ ਕੌਰ, ਖੁਸ਼ਨੀਤ ਕੌਰ, ਜੈਸਮੀਨ ਕੌਰ ਨੇ ਸੌ ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | 12 ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਉਪਰ, 15 ਬੱਚਿਆਂ ਨੇ 80 ਪ੍ਰਤੀਸ਼ਤ ਤੋਂ ਉਪਰ, 8 ਬੱਚਿਆਂ ਨੇ 70 ਪ੍ਰਤੀਸ਼ਤ ਤੋਂ ਉਪਰ ਅੰਕ ਹਾਸਿਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ | ਇਸੇ ਤਰ੍ਹਾਂ ਇਸ ਸਕੂਲ ਦੀ ਅੱਠਵੀਂ ਜਮਾਤ ਦੀ ਅਵਨੀਤ ਕੌਰ ਨੇ 94.3 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਜਸਮੀਤ ਸਿੰਘ ਕੁਲਦੀਪ ਸਿੰਘ ਨੇ 93 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਸਰਾ, ਸੁਖਮਨ ਸਿੰਘ ਨੇ 92.5 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਕ ਬੱਚੇ ਨੇ 90 ਪ੍ਰਤੀਸ਼ਤ ਤੋਂ ਉਪਰ, 21 ਬੱਚਿਆਂ ਨੇ 80 ਪ੍ਰਤੀਸ਼ਤ ਤੋਂ ਉਪਰ, 8 ਬੱਚਿਆਂ ਨੇ 70 ਪ੍ਰਤੀਸ਼ਤ ਤੋਂ ਉਪਰ, 6 ਬੱਚਿਆਂ ਨੇ 60 ਪ੍ਰਤੀਸ਼ਤ ਤੋਂ ਉਪਰ ਅੰਕ ਹਾਸਿਲ ਕੀਤੇ | ਇੰਨ੍ਹਾਂ ਪੰਜਵੀਂ ਤੇ ਅੱਠਵੀਂ ਜਮਾਤ ਦੇ ਅੱਵਲ ਆਏ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਬੁਲਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਚਰਨਜੀਤ ਸਿੰਘ, ਹਰਜਿੰਦਰ ਸਿੰਘ, ਪਿ੍ੰਸੀਪਲ ਸੋਨੀਆ ਸੇਠੀ, ਉਪ ਪਿ੍ੰਸੀਪਲ ਅਮਰਜੀਤ ਕੌਰ ਨੇ ਸਨਮਾਨਿਤ ਕਰਦਿਆਂ ਬੱਚਿਆਂ, ਮਾਪਿਆਂ ਨੂੰ ਵਧਾਈ ਦਿੱਤੀ ਤੇ ਸਮੂਹ ਸਟਾਫ਼ ਵਲੋਂ ਕਰਵਾਈ ਚੰਗੀ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਕੋਆਰਡੀਨੇਟਰ ਗਗਨਦੀਪ ਕੌਰ, ਸੁਜਾਤਾ ਸਿੰਗਲਾ, ਸਰਬਜੀਤ ਕੌਰ, ਸਮੂਹ ਸਟਾਫ਼ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ 'ਚ ਦਸਤਾਰਬੰਦੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌ ਦੇ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।