06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਇੰਦਰਜੀਤ ਸ਼ਰਮਾ ਦੀ ਅੰਤਿਮ ਅਰਦਾਸ ਮੌਕੇ ਉੱਦਮ ਕਲੱਬ ਜੈਤੋ ਨੇ ਬੂਟੇ ਵੰਡੇ

ਅਜੀਤ ਡੈਸਕ 14-04-2026
ਜੈਤੋ, 13 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਉੱਦਮ ਕਲੱਬ ਜੈਤੋ ਵਲੋਂ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਸ਼ਰਮਾ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਮੁਫ਼ਤ ਬੂਟੇ ਵੰਡੇ ਗਏ | ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਰਿਸ਼ਤੇਦਾਰ, ਦੋਸਤ, ਮਿੱਤਰ, ਇਲਾਕੇ ਦੇ ਸਮਾਜ ਸੇਵੀ, ਧਾਰਮਿਕ, ਰਾਜਨੀਤਿਕ ਤੇ ਵਪਾਰਕ ਸੰਸਥਾਵਾਂ ਦੇ ਆਗੂ ਸ਼ਰਧਾਂਜਲੀ ਦੇਣ ਲਈ ਪਹੰਚੇ ਹੋਏ ਸਨ ਕਿਉਂਕਿ ਇੰਦਰਜੀਤ ਸ਼ਰਮਾ ਹੱਸਮੁੱਖ ਤੇ ਮਿਲਾਪੜੇ ਸੁਭਾਅ ਦੇ ਮਾਲਕ ਸਨ | ਸ਼ਰਮਾ ਜੀ ਦੀ ਅੰਤਿਮ ਅਰਦਾਸ ਉਪਰੰਤ ਉੱਦਮ ਕਲੱਬ ਜੈਤੋ ਵਲੋਂ ਬੂਟਿਆਂ ਦਾ ਲੰਗਰ ਲਗਾਇਆ ਗਿਆ ਤੇ ਲੋਕਾਂ ਨੂੰ ਬੂਟਿਆਂ ਦੀ ਸਾਂਭ-ਸੰਭਾਲ ਕਰਨ ਲਈ ਵੀ ਪ੍ਰੇਰਿਆ ਗਿਆ ਤਾਂ ਜੋ ਇਹ ਬੂਟੇ ਵੱਡੇ ਹੋ ਕੇ ਰੁੱਖ ਬਣਨ | ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਜੰਗ ਸਿੰਘ, ਚੇਅਰਮੈਨ ਰੇਸ਼ਮ ਸਿੰਘ ਬਰਾੜ, ਭਿੰਦਰ ਸਿੰਘ ਬਰਾੜ, ਜਗਦੇਵ ਸਿੰਘ ਢੱਲਾ, ਪ੍ਰਮੋਦ ਧੀਰ, ਅਮਰ ਸਿੰਘ ਸਿੱਧੂ, ਜਗਜੀਤ ਸਿੰਘ, ਜਸਮਨ ਸਿੰਘ ਢੱਲਾ, ਸੁਰਿੰਦਰਪਾਲ ਸਿੰਘ ਝੱਖੜਵਾਲਾ, ਜਸਵਿੰਦਰ ਸਿੰਘ, ਸਰਵਰਨਜੀਤ ਸਿੰਘ, ਜਸਵਿੰਦਰ ਸਿੰਘ ਜੋਨੀ, ਮੰਗਤ ਸ਼ਰਮਾ, ਬਲਿਹਾਰ ਫ਼ਾਊਾਡੇਸ਼ਨ ਦੇ ਰਾਜਬਿੰਦਰ ਸਿੰਘ ਰਾਜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ 'ਚ ਵਿਸਾਖੀ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਅਗਲੀ ਖ਼ਬਰ ਪੰਜਗਰਾੲੀਂ ਕਲਾਂ ਦੇ ਡੇਰਾ ਠਾਣੇ ਵਾਲਾ 'ਚ ਲੜਕੀਆਂ ਦੇ ਸਮੂਹਿਕ ਵਿਆਹ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।