07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਡਿਪਟੀ ਕਮਿਸ਼ਨਰ ਵਲੋਂ ਚੱਲ ਰਹੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਅਜੀਤ ਡੈਸਕ 14-04-2026
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ 'ਚ ਚੱਲ ਰਹੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ 'ਚ ਕਣਕ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਟਰਾਂਸਪੋਰਟਾਂ ਤੇ ਢੋਆ-ਢੁਆਈ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦਾ ਭੰਡਾਰਨ ਕਰਨ ਲਈ ਢੁਕਵੀਆਂ ਥਾਵਾਂ ਦਾ ਅਗੇਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਸੰਬੰਧਿਤ ਐੱਸ.ਡੀ.ਐੱਮਜ਼. ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ 'ਚ ਨਿਰੰਤਰ ਚੈਕਿੰਗ ਜਾਰੀ ਰੱਖੀ ਜਾਵੇ | ਉਨ੍ਹਾਂ ਜ਼ਿਲ੍ਹੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿ ਕਣਕ ਦੇ ਖ਼ਰੀਦ ਸੀਜ਼ਨ ਦੌਰਾਨ ਬਾਰਦਾਨੇ ਦੀ ਕੋਈ ਕਮੀ ਪੇਸ਼ ਨਾ ਆਵੇ ਤੇ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਮੁਕੰਮਲ ਕਰ ਲਏ ਜਾਣ | ਇਸ ਮੌਕੇ ਹਿਮਾਂਸੂ ਕੁੱਕੜ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਬੀਤੇ ਦਿਨ ਤੱਕ 230 ਮੀਟਿ੍ਕ ਕਣਕ ਦੀ ਆਮਦ ਹੋਈ, ਜਿਸ 'ਚੋਂ 5 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ |
ਇਸ ਮੌਕੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਕਿਰਨਦੀਪ ਸਿੰਘ ਸਿੱਧੂ ਐੱਸ. ਡੀ. ਐੱਮ. ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਐੱਸ. ਡੀ. ਐੱਮ. ਗਿੱਦੜਬਾਹਾ ਆਦਿ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਕਿਤਾਬੀ ਸਿੱਖਿਆ ਦੇ ਨਾਲ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇਣੀ ਜ਼ਰੂਰੀ-ਰੋਮਾਣਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੇਂਦਰੀ ਟੀਮ ਵਲੋਂ ਕਣਕ ਦੀ ਗੁਣਵੱਤਾ ਸੰਬੰਧੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।