03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬੀਹਲੇਵਾਲਾ ਵਿਖੇ ਖੇਤਾਂ 'ਚ ਖੜ੍ਹੀ ਕਣਕ ਅਤੇ ਨਾੜ ਅੱਗ ਲੱਗਣ ਨਾਲ ਸੜ ਕੇ ਹੋਏ ਸੁਆਹ

ਅਜੀਤ ਡੈਸਕ 19-04-2026
ਸਾਦਿਕ, 18 ਅਪ੍ਰੈਲ (ਆਰ.ਐਸ.ਧੁੰਨਾ)-ਦੁਪਿਹਰ ਸਮੇਂ ਬਾਉਲੀ ਸਾਹਿਬ ਵਾਲੀ ਸੜਕ ਪਿੰਡ ਬੀਹਲੇਵਾਲਾ ਦੇ ਖੇਤਾਂ 'ਚ ਅਚਾਨਕ ਲੱਗੀ ਅੱਗ ਨਾਲ ਸੂਰਤ ਸਿੰਘ ਪੁੱਤਰ ਮੋਧਾ ਸਿੰਘ, ਕਰਮਜੀਤ ਸਿੰਘ ਪੁੱਤਰ ਗੁਰਚਰਨ ਸਿੰਘ, ਪਰਮਿੰਦਰ ਸਿੰਘ ਪੁੱਤਰ ਪਿ੍ਥਾ ਸਿੰਘ, ਕੇਵਲ ਸਿੰਘ ਪੁੱਤਰ ਰਾਮ ਸਿੰਘ, ਜੀਤਾ ਸਿੰਘ ਪੁੱਤਰ ਨਿਹਾਲ ਸਿੰਘ, ਵਕੀਲ ਸਿੰਘ ਪੁੱਤਰ ਜੀਤਾ ਸਿੰਘ ਆਦਿ ਕਿਸਾਨਾਂ ਤੋਂ ਇਲਾਵਾ ਹੋਰਨਾਂ ਕਿਸਾਨਾਂ ਦੀ 15 ਏਕੜ ਦੇ ਕਰੀਬ ਖੜੀ ਕਣਕ ਅਤੇ 35 ਏਕੜ ਦੇ ਕਰੀਬ ਨਾੜ ਸੜ ਜਾਣ ਦੀ ਮੰਦਭਾਗੀ ਘਟਨਾ ਵਾਪਰੀ ਹੈ | ਅੱਗ ਲੱਗਣ ਦੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਮੌਕੇ 'ਤੇ ਪੁੱਜ ਕੇ ਕਾਫ਼ੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ | ਇਸ ਮੌਕੇ ਹਾਜ਼ਰ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਕਿਸਾਨਾਂ ਨੇ ਕਿਹਾ ਕਿ ਅੱਗ ਬੁਝਾਊ ਅਮਲਾ ਬੜੀ ਦੇਰ ਨਾਲ ਘਟਨਾ ਸਥਾਨ 'ਤੇ ਪਹੰੁਚਿਆ ਹੈ ਅਤੇ ਉਦੋਂ ਤੱਕ ਲੋਕਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਅੱਗ 'ਤੇ ਕਾਬੂ ਪਾ ਲਿਆ ਸੀ | ਇਸ ਮੌਕੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੁੱਜੇ ਨਵਦੀਪ ਸਿੰਘ ਬੱਬੂ ਬਰਾੜ ਜਿਲ੍ਹਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਫ਼ਰੀਦਕੋਟ ਨੇ ਕਿਸਾਨਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨ ਦੀਆਂ ਸਾਰੀਆਂ ਆਸਾਂ ਆਪਣੀ ਫ਼ਸਲ ਤੇ ਟਿਕੀਆਂ ਹੁੰਦੀਆਂ ਹਨ ਪਰ ਅਚਾਨਕ ਕਿਸੇ ਕਾਰਨ ਉਸਦੀ ਪੁੱਤਾਂ ਵਾਂਗੂ ਪਾਲੀ ਹੋਈ ਫ਼ਸਲ ਬਰਬਾਦ ਹੋ ਜਾਵੇ ਤਾਂ ਕਿਸਾਨ ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਇਸ ਲਈ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਪੀੜਤ ਕਿਸਾਨਾਂ ਨੂੰ ਫ਼ੌਰੀ ਤੌਰ 'ਤੇ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਦੁੱਖ ਦੀ ਘੜੀ 'ਚੋਂ ਲੰਘ ਰਹੇ ਕਿਸਾਨਾਂ ਦੀ ਕੁਝ ਮੱਦਦ ਹੋ ਸਕੇ ਅਤੇ ਕਿਸਾਨ ਆਪਣੀ ਅਗਲੀ ਫ਼ਸਲ ਦੀ ਤਿਆਰੀ ਕਰ ਸਕਣ | ਇਸ ਮੌਕੇ ਪੀੜਤ ਕਿਸਾਨਾਂ ਤੋਂ ਇਲਾਵਾ ਚਰਨਜੀਤ ਸ਼ਰਮਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ, ਸਰਪੰਚ ਰਾਜਬੀਰ ਸਿੰਘ ਸੰਧੂ, ਜਗਦੀਪ ਸਿੰਘ ਮਹਿਮੂਆਣਾ ਅਤੇ ਹੋਰ ਕਿਸਾਨ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਸੇਖੋਂ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਬਿਜਲੀ ਦੀ ਲੁਕਣਮੀਚੀ ਕਾਰਨ ਪਿੰਡਾਂ ਦੇ ਲੋਕ ਹੋਏ ਔਖੇ, ਮੱਛਰਾਂ ਦੀ ਭਰਮਾਰ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।